ਮੁੰਬਈ- ਕੇਂਦਰੀ ਜਾਂਚ ਬਿਊਰੋ ਦੀ ਵਿਸ਼ੇਸ਼ ਅਦਾਲਤ ਨੇ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਚੇਅਰਮੈਨ ਅਮਿਤ ਸ਼ਾਹ ਨੂੰ ਸੋਹਰਾਬੁਦੀਨ ਸ਼ੇਖ ਫਰਜ਼ੀ ਮੁਕਾਬਲੇ ’ਚ ਵਿਅਕਤੀਗਤ ਰੂਪ ਨਾਲ ਛੂਟ ਦੇ ਦਿੱਤੀ ਹੈ। ਸ਼੍ਰੀ ਸ਼ਾਹ ਦੇ ਵਕੀਲ ਵੱਲੋਂ ਦਾਇਰ ਪਟੀਸ਼ਨ ’ਚ ਕਿਹਾ ਸੀ ਕਿ ਇਕ ਰਾਸ਼ਟਰੀ ਪਾਰਟੀ ਹੋਣ ਦੇ ਨਾਤੇ ਉਨ੍ਹਾਂ ਨੂੰ ਪੂਰੇ ਦੇਸ਼ ’ਚ ਸਿਆਸੀ ਦੌਰਿਆਂ ’ਤੇ ਜਾਣਾ ਪੈਂਦਾ ਹੈ। ਇਸ ਲਈ ਅਦਾਲਤ ਦੀ ਹਰ ਸੁਣਵਾਈ ’ਚ ਪੇਸ਼ ਹੋਣਾ ਸ਼੍ਰੀ ਸ਼ਾਹ ਲਈ ਸੰਭਵ ਨਹੀਂ ਹੈ। ਪਟੀਸ਼ਨ ’ਚ ਇਹ ਵੀ ਕਿਹਾ ਗਿਆ ਹੈ ਕਿ ਦਿੱਲੀ ਅਤੇ ਝਾਰਖੰਡ ਸਮੇਤ ਹੋਰ ਰਾਜਾਂ ’ਚ ਵਿਧਾਨ ਸਭਾ ਚੋਣਾਂ ਦੀ ਤਰੀਕ ਦਾ ਐਲਾਨ ਹੋਣ ਤੋਂ ਬਾਅਦ ਸ਼੍ਰੀ ਸ਼ਾਹ ਨੂੰ ਉੱਥੇ ਹਾਜ਼ਰ ਹੋਣਾ ਵੀ ਜ਼ਰੂਰੀ ਹੈ।
ਜਸਟਿਸ ਲੋਇਆ ਨੇ ਕਿਹਾ ਕਿ ਜਦੋਂ ਵੀ ਲੋੜ ਹੋਵੇਗੀ ਦੋਸ਼ੀ ਨੂੰ ਅਦਾਲਤ ’ਚ ਪੇਸ਼ ਹੋਣ ਲਈ ਬੁਲਾਇਆ ਜਾਵੇਗਾ। ਸਤੰਬਰ ’ਚ ਸੀ. ਬੀ. ਆਈ. ਨੇ ਸ਼੍ਰੀ ਸ਼ਾਹ ਅਤੇ ਹੋਰ ਪੁਲਸ ਅਧਿਕਾਰੀਆਂ ਸਮੇਤ 19 ਲੋਕਾਂ ’ਤੇ ਮਾਮਲਾ ਦਰਜ ਕੀਤਾ ਸੀ।
ਮੋਦੀ ਜੀ! ‘ਜਿਨ੍ਹਾਂ ਨੂੰ ਤੁਸੀਂ ਮਾਰਿਆ, ਉਹ ਜ਼ਿੰਦਾ ਹਨ’
NEXT STORY