ਮੁੰਬਈ-ਦਰਾਮਦਕਾਰਾਂ ਵਲੋਂ ਡਾਲਰ ਦੀ ਮੰਗ ਵਧਣ ਕਾਰਨ ਅੰਤਰਬੈਂਕ ਵਿਦੇਸ਼ੀ ਮੁਦਰਾ ਵਟਾਂਦਰਾ ਬਜ਼ਾਰ 'ਚ ਸੋਮਵਾਰ ਦੇ ਸ਼ੁਰੂਆਤੀ ਕਾਰੋਬਾਰ ਦੌਰਾਨ ਡਾਲਰ ਦੇ ਮੁਕਾਬਲੇ ਰੁਪਿਆ 10 ਪੈਸੇ ਕਮਜ਼ੋਰ ਹੋ ਕੇ 61.60 ਰੁਪਏ ਪ੍ਰਤੀ ਡਾਲਰ 'ਤੇ ਆ ਗਿਆ।
ਫਾਰੈਕਸ ਬਜ਼ਾਰ 'ਚ ਸੋਮਵਾਰ ਦੇ ਕਾਰੋਬਾਰੀ ਸੈਸ਼ਨ ਦੌਰਾਨ ਡਾਲਰ ਦੇ ਮੁਕਾਬਲੇ ਰੁਪਿਆ 12 ਪੈਸੇ ਮਜ਼ਬੂਤ ਹੋ ਕੇ 61.50 ਰੁਪਏ ਪ੍ਰਤੀ ਡਾਲਰ 'ਤੇ ਬੰਦ ਹੋਇਆ ਸੀ, ਜੋ ਅੱਜ ਦੇ ਸ਼ੁਰੂਆਤੀ ਕਾਰੋਬਾਰ 'ਚ 10 ਪੈਸੇ ਕਮਜ਼ੋਰ ਹੋ ਕੇ 61.60 ਰੁਪਏ ਪ੍ਰਤੀ ਡਾਲਰ 'ਤੇ ਆ ਗਿਆ।
ਬੰਬਈ ਸ਼ੇਅਰ ਬਜ਼ਾਰ ਦਾ ਸੈਂਸੈਕਸ ਵੀ ਅੱਜ ਦੇ ਸ਼ੁਰੂਆਤੀ ਕਾਰੋਬਾਰ 'ਚ 76.16 ਅੰਕ ਜਾਂ 0.27 ਫੀਸਦੀ ਦੇ ਸੁਧਾਰ ਨਾਲ 27,950.89 ਅੰਕਾਂ 'ਤੇ ਪਹੁੰਚ ਗਿਆ।
ਸੈਂਸੈਕਸ 76 ਅੰਕ ਮਜ਼ਬੂਤ
NEXT STORY