ਨਵੀਂ ਦਿੱਲੀ— ਸੁਪਰੀਮ ਕੋਰਟ ਨੇ ਨਵੀਂ ਦਿੱਲੀ 'ਚ ਬਹੁਤ ਹੀ ਜਲਦ ਚੋਣਾਂ ਕਰਵਾਉਣ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਦੀ ਰਿੱਟ ਅੱਜ ਖਾਰਿਜ ਕਰ ਦਿੱਤੀ। ਕੇਂਦਰ ਸਰਕਾਰ ਨੇ ਮੁੱਖ ਜੱਜ ਐੱਚ. ਐੱਲ. ਦੱਤੂ ਦੀ ਪ੍ਰਧਾਨਗੀ ਵਾਲੀ ਪੰਜ ਮੈਂਬਰੀ ਬੈਂਚ ਨੂੰ ਦਿੱਲੀ ਵਿਧਾਨ ਸਭਾ ਭੰਗ ਕੀਤੇ ਜਾਣ ਬਾਰੇ ਜਾਣੂ ਕਰਵਾਇਆ ਸੀ। ਕੇਂਦਰ ਨੇ ਕਿਹਾ ਕਿ ਰਾਸ਼ਟਰਪਤੀ ਨੇ ਦਿੱਲੀ ਵਿਧਾਨ ਸਭਾ ਭੰਗ ਕਰ ਦਿੱਤੀ ਹੈ ਅਤੇ ਹੁਣ ਰਾਜਧਾਨੀ 'ਚ ਚੋਣਾਂ ਕਰਵਾਉਣ ਦੀ ਜ਼ਿੰਮੇਵਾਰੀ ਚੋਣ ਕਮਿਸ਼ਨ ਦੀ ਹੈ। ਇਸ 'ਤੇ 'ਆਪ' ਦੇ ਵਕੀਲ ਪ੍ਰਸ਼ਾਂਤ ਭੂਸ਼ਣ ਨੇ ਅਦਾਲਤ ਨੂੰ ਬੇਨਤੀ ਕੀਤੀ ਕਿ ਉਹ ਜਲਦ ਚੋਣਾਂ ਕਰਵਾਉਣ ਦਾ ਹੁਕਮ ਚੋਣ ਕਮਿਸ਼ਨ ਨੂੰ ਦੇਵੇ। ਹਾਲਾਂਕਿ ਸੰਵਿਧਾਨਕ ਬੈਂਚ ਨੇ ਰਿੱਟ ਖਾਰਿਜ ਕਰਦੇ ਹੋਏ ਕਿਹਾ ਕਿ ਦਿੱਲੀ 'ਚ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਐਲਾਨਣ ਬਾਰੇ ਉਹ ਦਖਲ ਨਹੀਂ ਦੇਵੇਗੀ। ਕਮਿਸ਼ਨ ਨੂੰ ਚੋਣਾਂ ਦੀਆਂ ਤਰੀਕਾਂ ਤੈਅ ਕਰਨ ਦਾ ਹੁਕਮ ਦੇਣ ਤੋਂ ਨਾਂਹ ਕਰਦੇ ਹੋਏ ਕਿਹਾ ਕਿ ਹੁਣ ਚੋਣ ਕਮਿਸ਼ਨ ਇਸ ਮਾਮਲੇ 'ਚ ਖੁਦ ਫੈਸਲਾ ਕਰੇਗਾ।
ਘੱਟ ਗਿਣਤੀਆਂ ਨੂੰ ਸੁਰੱਖਿਆ ਮਿਲੇਗੀ : ਨਕਵੀ
NEXT STORY