ਲਖਨਊ— ਸਮਾਜਵਾਦੀ ਪਾਰਟੀ (ਸਪਾ) ਦੇ ਮੁਖੀ ਮੁਲਾਇਮ ਸਿੰਘ ਯਾਦਵ ਨੇ ਅੱਜ ਕਿਹਾ ਕਿ ਜਦ ਚੀਨੀ ਫੌਜੀ ਘੁਸਪੈਠ ਕਰ ਰਹੇ ਹੋਣ ਤਦ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੇਸ਼ ਦੇ ਹਿੱਤਾਂ ਦੀ ਰੱਖਿਆ ਨਹੀਂ ਕਰ ਸਕਦੀ। ਦੇਸ਼ ਦੇ ਸਾਬਕਾ ਰੱਖਿਆ ਮੰਤਰੀ ਮੁਲਾਇਮ ਸਿੰਘ ਨੇ ਇਥੇ ਇਕ ਪ੍ਰੋਗਰਾਮ ਦੌਰਾਨ ਕਿਹਾ ਕਿ ਉਨ੍ਹਾਂ ਦੇ ਕਾਰਜਕਾਲ 'ਚ ਉਨ੍ਹਾਂ ਨੇ ਭਾਰਤ-ਚੀਨ ਸਰਹੱਦ ਦੇ ਨੇੜੇ ਕਈ ਸੜਕਾਂ ਦੀ ਉਸਾਰੀ ਦੇ ਹੁਕਮ ਦਿੱਤੇ ਸਨ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੌਜੂਦਾ ਸਰਕਾਰ ਦੇ ਕੋਲ ਚੀਨੀ ਘੁਸਪੈਠ ਦਾ ਜਵਾਬ ਦੇਣ ਦੀ ਹਿੰਮਤ ਨਹੀਂ ਹੈ। ਮੁਲਾਇਮ ਨੇ ਇਹ ਵੀ ਕਿਹਾ ਕਿ ਜਦ ਭਾਰਤ ਆਪਣੀ ਇਕ ਸਰਹੱਦ ਨੇੜੇ ਸੜਕ ਬਣਾ ਰਿਹਾ ਹੈ ਤਾਂ ਉਸ ਨੂੰ ਇਸ ਗੱਲ ਨਾਲ ਫਰਕ ਨਹੀਂ ਪੈਣਾ ਚਾਹੀਦਾ ਕਿ ਚੀਨ ਕੀ ਕਹਿੰਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਡਰਪੋਕ ਹੈ, ਜੋ ਕਿ ਦੇਸ਼ ਦੇ ਹਿੱਤਾਂ ਦੀ ਰੱਖਿਆ ਨਹੀਂ ਕਰ ਸਕਦੀ। ਮੁਲਾਇਮ ਨੇ ਸੁਚੇਤ ਕਰਦੇ ਹੋਏ ਕਿਹਾ ਕਿ ਚੀਨ 'ਤੇ ਯਕੀਨ ਨਹੀਂ ਕੀਤਾ ਜਾ ਸਕਦਾ।
ਕਸ਼ਮੀਰ ਲਈ ਭਾਜਪਾ ਦੀ ਤੀਜੀ ਸੂਚੀ 'ਚ ਚਾਰ ਮੁਸਲਿਮ ਚਿਹਰੇ
NEXT STORY