ਇਸਲਾਮਾਬਾਦ- ਇਕ ਭਾਰਤੀ ਫ਼ਿਲਮ ਦੇ ਪਾਕਿਸਤਾਨ ਵਿਚ ਪ੍ਰਦਰਸ਼ਨ 'ਤੇ ਰੋਕ ਲਗਾਉਣ ਸੰਬੰਧੀ ਅਪੀਲ ਨੂੰ ਲਾਹੌਰ ਹਾਈ ਕੋਰਟ ਨੇ ਰੱਦ ਕਰ ਦਿੱਤਾ। ਡੇਲੀ ਟਾਈਮ ਦੀ ਰਿਪੋਰਟ ਅਨੁਸਾਰ, ''ਹਾਈ ਕੋਰਟ ਦੇ ਜੱਜ ਸ਼ਮਸ ਮਹਿਮੂਦ ਮਿਰਜ਼ਾ ਨੇ ਬੁੱਧਵਾਰ ਨੂੰ ਕਿਹਾ ਕਿ ਜੇਕਰ ਅਪੀਲ ਕਰਤਾ ਨੂੰ ਭਾਰਤੀ ਫ਼ਿਲਮ 'ਹੈਦਰ' ਦੇ ਪ੍ਰਦਰਸ਼ਨ ਤੋਂ ਕੋਈ ਸਮੱਸਿਆ ਹੈ ਤਾਂ ਉਸ ਨੂੰ ਸੈਂਸਰ ਬੋਰਡ ਕੋਲ ਜਾਣਾ ਪਏਗਾ।'' ਇਕ ਸਥਾਨਕ ਨਿਵਾਸੀ ਇਫਤਿਕਾਰ ਅਹਿਮਦ ਨੇ ਅਪੀਲ ਦਾਇਰ ਕਰਕੇ ਕਿਹਾ ਸੀ ਕਿ ਇਹ ਫ਼ਿਲਮ ਪਾਕਿਸਤਾਨ ਦੀ ਵਿਚਾਰਧਾਰਾ ਅਤੇ ਦੋ ਰਾਸ਼ਟਰਾਂ ਦੇ ਸਿਧਾਂਤਾਂ ਦੇ ਖਿਲਾਫ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਸੀ ਕਿ ਇਸ ਫ਼ਿਲਮ ਨੂੰ ਪਾਕਿਸਤਾਨ ਦੀ ਫੌਜ ਨੂੰ ਬਦਨਾਮ ਕਰਨ ਦੇ ਟੀਚੇ ਨਾਲ ਬਣਾਇਆ ਗਿਆ ਹੈ। ਉਨ੍ਹਾਂ ਨੇ ਇਹ ਵੀ ਕਿਹਾ ਸੀ ਕਿ ਕੁਝ ਇਤਰਾਜ਼ਯੋਗ ਦ੍ਰਿਸ਼ ਹਨ ਅਤੇ ਇਸ ਤਰ੍ਹਾਂ ਦੀਆਂ ਫ਼ਿਲਮਾਂ ਦੇ ਪ੍ਰਦਰਸ਼ਨ ਦੀ ਮਨਜ਼ੂਰੀ ਨਹੀਂ ਦੇਣੀ ਚਾਹੀਦੀ।ਉਨ੍ਹਾਂ ਨੇ ਕੋਰਟ ਨੂੰ ਬੇਨਤੀ ਕੀਤੀ ਸੀ ਕਿ ਇਸ ਫ਼ਿਲਮ ਦੇ ਪ੍ਰਦਰਸ਼ਨ ਦੀ ਮਨਜ਼ੂਰੀ ਨੂੰ ਗੈਰ-ਕਾਨੂੰਨੀ ਐਲਾਨਿਆ ਜਾਏ।
ਦੇਖੋ ਅਮਿਤਾਭ ਦੀ 'ਪੀਕੂ' ਦੀਆਂ ਕੁਝ ਅਣਦੇਖੀਆਂ ਤਸਵੀਰਾਂ
NEXT STORY