ਹਰਦੋਈ- ਉੱਤਰ ਪ੍ਰਦੇਸ਼ ਦੇ ਹਰਦੋਈ ਸ਼ਹਿਰ 'ਚ ਕੂੜੇ ਦੇ ਢੇਰ 'ਤੇ ਮਿਲੇ ਇਕ ਨਵਜੰਮੇ ਬੱਚੇ ਦੀ ਹਸਪਤਾਲ 'ਚ ਜਾਂਦੇ ਸਮੇਂ ਰਸਤੇ 'ਚ ਮੌਤ ਹੋ ਗਈ ਹੈ। ਪੁਲਸ ਸੂਤਰਾਂ ਨੇ ਦੱਸਿਆ ਹੈ ਕਿ ਕੱਲ੍ਹ ਯਾਨੀ ਸ਼ੁੱਕਰਵਾਰ ਸਿਵਿਲ ਲਾਇੰਸ ਇਲਾਕੇ 'ਚ ਕੂੜੇ ਦੇ ਢੇਰ 'ਤੇ ਇਕ ਨਵਜੰਮੇ ਬੱਚੇ ਦੇ ਰੋਣ ਦੀ ਆਵਾਜ਼ ਸੁਣ ਕੇ ਕੁਝ ਲੋਕਾਂ ਨੇ ਮੌਕੇ 'ਤੇ ਪਹੁੰਚ ਕੇ ਕੱਪੜੇ 'ਚ ਲਿਪਟੇ ਦੇਖ ਕੇ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ। ਉਨ੍ਹਾਂ ਨੇ ਦੱਸਿਆ ਹੈ ਕਿ ਉਸ ਬੱਚੇ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ।
ਸਾਰਦਾ ਘੋਟਾਲੇ ਦੇ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾਵੇ : ਕੁਣਾਲ ਘੋਸ਼
NEXT STORY