ਵਾਸ਼ਿੰਗਟਨ-ਅਮਰੀਕਾ 'ਚ ਗੈਰ-ਕਾਨੂੰਨੀ ਢੰਗ ਨਾਲ ਰਹਿ ਰਹੀ ਕੁੱਲ ਆਬਾਦੀ 'ਚ ਚਾਰ ਫੀਸਦੀ ਭਾਰਤੀ ਹਨ। ਇਨ੍ਹਾਂ ਗੈਰ-ਕਾਨੂੰਨੀ ਪ੍ਰਵਾਸੀਆਂ ਦੀ ਗਿਣਤੀ 'ਚ 2009 ਤੋਂ ਬਾਅਦ ਕੋਈ ਬਦਲਾਅ ਨਹੀਂ ਆਇਆ ਹੈ। ਪਿਊ ਰਿਸਰਚ ਵਲੋਂ ਜਾਰੀ ਇਸ ਰਿਪੋਰਟ ਅਨੁਸਾਰ ਅਮਰੀਕਾ 'ਚ ਸਾਢੇ ਚਾਰ ਲੱਖ ਤੋਂ ਜ਼ਿਆਦਾ ਭਾਰਤੀ ਗੈਰ-ਕਾਨੂੰਨੀ ਢੰਗ ਨਾਲ ਰਹਿ ਰਹੇ ਹਨ ਜੋ ਗੈਰ-ਕਾਨੂੰਨੀ ਢੰਗ ਨਾਲ ਰਹਿ ਰਹੇ ਕੁੱਲ ਲੋਕਾਂ ਦਾ ਚਾਰ ਫੀਸਦੀ ਹਿੱਸਾ ਹੈ।
ਮੰਗਲਵਾਰ ਨੂੰ ਜਾਰੀ ਇਸ ਰਿਪੋਰਟ 'ਚ ਗੈਰ-ਕਾਨੂੰਨੀ ਪ੍ਰਵਾਸੀ ਭਾਰਤੀਆਂ ਦੀ ਗਿਣਤੀ 2012 ਦੇ ਅੰਕੜਿਆਂ 'ਤੇ ਆਧਾਰਿਤ ਹੈ। ਮੈਕਸੀਕੋ ਵਲੋਂ ਹੋਣ ਵਾਲੇ ਗੈਰ-ਕਾਨੂੰਨੀ ਢੰਗ ਨਾਲ ਪ੍ਰਵੇਸ਼ 'ਚ 2009 ਤੋਂ 2012 ਵਿਚਾਲੇ ਗਿਰਾਵਟ ਦਰਜ ਕੀਤੀ ਗਈ ਹੈ। 2012 ਦੇ ਅੰਕੜਿਆਂ ਦੇ ਆਧਾਰ 'ਤੇ ਅਮਰੀਕਾ 'ਚ ਕੁੱਲ ਇਕ ਕਰੋੜ 12 ਲੱਖ ਲੋਕ ਗੈਰ-ਕਾਨੂੰਨੀ ਢੰਗ ਨਾਲ ਰਹਿ ਰਹੇ ਹਨ। ਇਸ ਗਿਣਤੀ 'ਚ 2009 ਤੋਂ ਬਾਅਦ ਕੋਈ ਬਦਲਾਅ ਨਹੀਂ ਆਇਆ ਹੈ। ਨਿਊ ਹੈਂਪਸ਼ਾਇਰ 'ਚ ਗੈਰ-ਕਾਨੂੰਨੀ ਪ੍ਰਵਾਸੀਆਂ 'ਚ ਸਭ ਤੋਂ ਜ਼ਿਆਦਾ ਗਿਣਤੀ ਭਾਰਤੀਆਂ ਦੀ ਹੈ।
ਮਾਂ ਵਰਗੀ ਮਾਸੀ ਬਣੀ ਡੈਣ, ਕਮਾਇਆ 3 ਸਾਲਾ ਭਾਣਜੇ ਨਾਲ ਵੈਰ (ਦੇਖੋ ਤਸਵੀਰਾਂ)
NEXT STORY