ਮੁਕੇਰੀਆਂ- ਕਸਬਾ ਦਸੂਹਾ ਅਧੀਨ ਆਉਂਦੇ ਪਿੰਡ ਘੋਗਰਾ ਵਿਖੇ ਇਕ ਔਰਤ ਨੇ ਆਪਣੇ ਹੀ ਗੁਆਂਢੀ 'ਤੇ ਉਸ ਨਾਲ ਬੇਰਹਿਮੀ ਨਾਲ ਕੁੱਟਮਾਰ ਕਰਨ ਦਾ ਦੋਸ਼ ਲਗਾਇਆ ਹੈ। ਹਸਪਤਾਲ 'ਚ ਜ਼ੇਰੇ ਇਲਾਜ ਪੀੜ੍ਹਤ ਔਰਤ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਉਸ ਦੇ ਗੁਆਂਢੀਆਂ ਨੇ ਉਸ ਨੂੰ ਕਿਸੇ ਕੰਮ ਲਈ ਆਪਣੇ ਘਰ ਬੁਲਾਇਆ ਅਤੇ ਫਿਰ ਉਥੇ ਉਸ ਨਾਲ ਉਸ ਦੀ ਇਜ਼ੱਤ ਲੁੱਟਣ ਦੀ ਕੋਸ਼ਿਸ਼ ਕੀਤੀ ਅਤੇ ਜਦੋਂ ਉਸ ਨੇ ਇਸ ਜ਼ਬਰਦਸਤੀ ਦਾ ਵਿਰੋਧ ਕਰਦੇ ਹੋਏ ਰੌਲਾ ਪਾਉਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਉਸ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਅਤੇ ਉਸ ਦੀ ਬਾਂਹ ਤੋੜ ਦਿੱਤੀ ਅਤੇ ਉਲਟਾ ਉਸ 'ਤੇ ਚੋਰੀ ਦਾ ਦੋਸ਼ ਲਗਾ ਦਿੱਤਾ।
ਜਦੋਂ ਇਸ ਸੰਬੰਧੀ ਪੁਲਸ ਨੂੰ ਸ਼ਿਕਾਇਤ ਕੀਤੀ ਪਰ ਪੁਲਸ ਨੇ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ। ਔਰਤ ਨੇ ਸਰਕਾਰ ਕੋਲੋਂ ਉਸ 'ਤੇ ਹੋਈ ਤਸ਼ੱਦਦ ਖਿਲਾਫ ਸਖਤ ਕਾਰਵਾਈ ਕਰਨ ਦੀ ਗੁਹਾਰ ਲਗਾਈ ਹੈ। ਜਿਥੇ ਸਮਾਜ 'ਚ ਔਰਤਾਂ ਨੂੰ ਬਣਦਾ ਸਨਮਾਨ ਦਿਵਾਉਣ ਦੀ ਗੱਲ ਕੀਤੀ ਜਾਂਦੀ ਹੈ, ਉਥੇ ਹੀ ਅਜੇ ਵੀ ਕਈ ਅਜਿਹੇ ਲੋਕ ਹਨ ਜੋ ਔਰਤਾਂ 'ਤੇ ਤਸ਼ੱਦਦ ਢਾਉਣ ਤੋਂ ਜ਼ਰਾ ਵੀ ਗੁਰੇਜ਼ ਨਹੀਂ ਕਰਦੇ।
ਬਾਲਕ ਨਾਲ ਬਦਫੈਲੀ ਕਰਨ ਦੇ ਦੋਸ਼ੀ ਨੂੰ 10 ਸਾਲ ਦੀ ਕੈਦ
NEXT STORY