ਹੁਸ਼ਿਆਰਪੁਰ- ਸ਼੍ਰੋਮਣੀ ਅਕਾਲੀ ਦਲ ਸੁਪਰੀਮੋ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦਾ ਕਹਿਣਾ ਹੈ ਕਿ ਜਨਵਰੀ 'ਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਲਈ ਉਹ ਭਾਜਪਾ ਨੂੰ ਨਾਲ ਮਿਲਣ ਲਈ ਮਨਾਉਣਗੇ। ਹੁਸ਼ਿਆਰਪੁਰ 'ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਬਾਦਲ ਨੇ ਕਿਹਾ ਕਿ ਮਿਊਂਸਪਲ ਚੋਣਾਂ 'ਚ ਅਕਾਲੀ ਦਲ ਦੀ ਸਹਿਯੋਗੀ ਭਾਜਪਾ ਪਾਰਟੀ ਵਲੋਂ ਅਜੇ ਤੱਕ ਕੋਈ ਅਧਿਕਾਰਕ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਉਹ ਭਾਜਪਾ ਨਾਲ ਇਸ ਸਬੰਧੀ ਗੱਲਬਾਤ ਕਰਣਗੇ, ਉਨ੍ਹਾਂ ਦਾ ਭਾਜਪਾ 'ਤੇ ਪੂਰਾ ਹੱਕ ਹੈ। ਉਨ੍ਹਾਂ ਕਿਹਾ ਕਿ ਉਹ ਦਿੱਲੀ 'ਚ ਹੋਣ ਵਾਲੀਆਂ ਚੋਣਾਂ 'ਚ ਅਕਾਲੀ-ਭਾਜਪਾ ਗਠਜੋੜ ਨਾਲ ਹੀ ਚੋਣਾਂ ਲੜਣਗੇ।
ਜ਼ਿਕਰਯੋਗ ਹੈ ਕਿ ਹਰਿਆਣਾ ਚੋਣਾਂ ਦੌਰਾਨ ਭਾਜਪਾ ਮੈਂਬਰ ਨਵਜੋਤ ਸਿੰਘ ਸਿੱਧੂ ਨੇ ਅਕਾਲੀ ਦਲ ਖਿਲਾਫ ਕਾਫੀ ਬਿਆਨਬਾਜ਼ੀ ਕੀਤੀ ਸੀ। ਇਸ ਤੋਂ ਇਲਾਵਾ ਲੁਧਿਆਣਾ ਵਿਖੇ ਜਗਨਨਾਥ ਯਾਤਰਾ ਦੌਰਾਨ ਵੀ ਸਿੱਧੂ ਨੇ ਅਕਾਲੀ ਦਲ 'ਤੇ ਫਿਰ ਹਮਲਾ ਕਰ ਦਿੱਤਾ। ਅਕਾਲੀ ਦਲ ਵਲੋਂ ਇਸ ਸਬੰਧੀ ਸਿੱਧੂ ਦੀ ਸ਼ਿਕਾਇਤ ਸੂਬਾ ਪ੍ਰਧਾਨ ਨੂੰ ਵੀ ਕੀਤੀ ਗਈ ਸੀ।
ਪਰ ਦੇਖਣ ਵਾਲੀ ਗੱਲ ਇਹ ਹੈ ਕਿ ਇੰਨਾ ਸਭ ਕੁਝ ਹੋਣ ਦੇ ਬਾਵਜੂਦ ਅਕਾਲੀ ਦਲ ਜਨਵਰੀ 2015 'ਚ ਹੋਣ ਵਾਲੀਆਂ ਮਿਊਂਸਪਲ ਚੋਣਾਂ 'ਚ ਅਕਾਲੀ-ਭਾਜਪਾ ਦੇ ਗੱਠਜੋੜ ਨਾਲ ਚੋਣ ਮੈਦਾਨ 'ਚ ਉਤਰਣ ਦੀ ਗੱਲ ਕਹਿ ਰਹੀ ਹੈ।
ਨੂੰਹ ਨੂੰ ਜ਼ਹਿਰੀਲੀ ਚੀਜ਼ ਦੇ ਕੇ ਮਾਰਨ ਦੇ ਦੋਸ਼ ਤਹਿਤ ਸੱਸ ਨੂੰ 7 ਸਾਲ ਦੀ ਕੈਦ, ਪਤੀ ਬਰੀ
NEXT STORY