ਅੰਮ੍ਰਿਤਸਰ- ਅੰਮ੍ਰਿਤਸਰ ਦੀ ਪਵਿੱਤਰ ਧਰਤੀ 'ਤੇ ਇਕ ਲੜਕੀ ਨੂੰ ਹੋਟਲ 'ਚ ਕਮਰਾ ਦਿਵਾਉਣ ਦਾ ਬਹਾਨਾ ਬਣਾ ਕੇ ਗੈਂਗ ਰੇਪ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਪੁਲਸ ਨੇ ਮਾਮਲਾ ਦਰਜ ਕਰਕੇ ਦੋਸ਼ੀਆਂ ਦੀ ਭਾਲ ਕਰਨੀ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ ਪੀੜਤ ਲੜਕੀ ਦੇ ਬਿਆਨਾਂ ਅਨੁਸਾਰ ਉਹ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਲਈ ਅੰਮ੍ਰਿਤਸਰ ਆਈ ਹੋਈ ਸੀ, ਜਿਸ ਨੂੰ ਹੋਟਲ ਦਾ ਕਮਰਾ ਦਿਵਾਉਣ ਦੇ ਬਹਾਨੇ ਤਿੰਨ ਨੌਜਵਾਨਾਂ ਨੇ ਉਸ ਨਾਲ ਜਬਰ ਜਨਾਹ ਕੀਤਾ। ਜਿਸ ਤੋਂ ਬਾਅਦ ਲੜਕੀ ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ।
ਪੁਲਸ ਅਧਿਕਾਰੀ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਲੜਕੀ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰ ਲਿਆ ਹੈ ਅਤੇ ਇਨ੍ਹਾਂ ਨੌਜਵਾਨਾਂ ਦੀ ਭਾਲ ਕਰਨੀ ਸ਼ੁਰੂ ਕਰ ਦਿੱਤੀ ਹੈ।
ਮਿੰਟੂ ਨੂੰ 4 ਦਿਨ ਹੋਰ ਰਿਮਾਂਡ 'ਤੇ ਭੇਜਿਆ
NEXT STORY