ਸਾਹਨੇਵਾਲ/ਕੁਹਾੜਾ, (ਜਗਰੂਪ)-ਇਕ ਕਲਯੁੱਗੀ ਪਤੀ ਨੇ ਵਿਸ਼ਵਾਸਘਾਤ ਦੀ ਹੱਦ ਨੂੰ ਪਾਰ ਕਰਦਿਆਂ ਆਪਣੀ ਹੀ ਪਤਨੀ ਦੀਆਂ ਅਸ਼ਲੀਲ ਫੋਟੋਆਂ ਉਸਦੇ ਭਰਾ ਦੀ ਫੇਸਬੁੱਕ 'ਤੇ ਪਾ ਦਿੱਤੀਆਂ। ਜਿਸ 'ਤੇ ਥਾਣਾ ਸਾਹਨੇਵਾਲ ਦੀ ਪੁਲਸ ਨੇ ਕਥਿਤ ਦੋਸ਼ੀ ਪਤੀ ਖਿਲਾਫ ਮੁਕੱਦਮਾ ਦਰਜ ਕਰ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਮੋਨਿਕਾ (ਕਾਲਪਨਿਕ ਨਾਂ) ਨੇ ਦੱਸਿਆ ਕਿ ਉਸਦਾ ਲਗਭਗ ਦੋ ਸਾਲ ਪਹਿਲਾਂ ਉਸਦਾ ਵਿਆਹ ਦੁੱਗਰੀ ਨਿਵਾਸੀ ਅਮਰਜੀਤ ਸਿੰਘ ਨਾਲ ਹੋਇਆ ਸੀ। ਇਸ ਦੌਰਾਨ ਮੈਂ ਆਪਣੀਆਂ ਕੁਝ ਫੋਟੋਆਂ ਉਕਤ ਨੂੰ ਫੇਸਬੁੱਕ ਰਾਹੀਂ ਭੇਜੀਆਂ ਸਨ ਪਰ ਬਾਅਦ 'ਚ ਪਤਾ ਚੱਲਿਆ ਕਿ ਉਕਤ ਵਿਅਕਤੀ ਕਥਿਤ ਨਸ਼ੇ ਕਰਨ ਦਾ ਆਦੀ ਹੈ। ਜਿਸ 'ਤੇ ਮੈਂ ਉਸ ਨਾਲ ਆਪਣਾ ਮੇਲ ਮਿਲਾਪ ਘਟਾ ਦਿੱਤਾ। ਇਸ ਤੋਂ ਬਾਅਦ ਉਕਤ ਅਮਰਜੀਤ ਸਿੰਘ ਨੇ ਬੀਤੀ ਸਤੰਬਰ 2014 'ਚ ਜਾਅਲੀ ਫੇਸਬੁੱਕ ਆਈ.ਡੀ. ਬਣਾ ਕੇ ਉਸ ਦੀਆਂ ਅਸ਼ਲੀਲ ਫੋਟੋਆਂ ਉਸਦੇ ਚਾਚੇ ਦੇ ਲੜਕੇ ਦੀ ਫੇਸਬੁੱਕ ਆਈ. ਡੀ. 'ਤੇ ਪਾ ਦਿੱਤੀਆਂ।
ਥਾਣਾ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ 'ਤੇ ਉਕਤ ਵਿਅਕਤੀ ਦੇ ਖਿਲਾਫ ਆਈ. ਟੀ. ਐਕਟ ਦੇ ਤਹਿਤ ਮੁਕੱਦਮਾ ਦਰਜ ਕਰਕੇ ਮਾਮਲੇ ਦੀ ਗਹਿਰਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੰਜਾਬ ਸਰਕਾਰ ਨੇ ਸੂਬੇ ਨੂੰ ਕਰਜ਼ਾਈ ਕੀਤਾ : ਬਾਜਵਾ
NEXT STORY