ਫਰੀਦਕੋਟ : ਪੰਜਾਬ ਸਰਕਾਰ ਵਲੋਂ ਸੂਬੇ ਦੇ ਪਿੰਡਾਂ ਅਤੇ ਸ਼ਹਿਰਾਂ 'ਚ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਕਈ ਸਕੀਮਾਂ ਅਮਲ 'ਚ ਲਿਆਂਦੀਆਂ ਗਈਆਂ ਹਨ ਪਰ ਵਿਭਾਗੀ ਅਧਿਕਾਰੀਆਂ ਦੀ ਅਣਗਹਿਲੀ ਕਾਰਨ ਲੋਕ ਇਨ੍ਹਾਂ ਤੋਂ ਵਾਂਝੇ ਰਹਿ ਜਾਂਦੇ ਹਨ। ਅਜਿਹਾ ਹੀ ਇਕ ਮਾਮਲਾ ਸਾਹਮਣੇ ਆਇਆ ਹੈ ਫਰੀਦਕੋਟ ਦੇ ਪਿੰਡ ਖੱਚੜਾਂ ਦਾ, ਜਿੱਥੇ ਪਿਛਲੇ ਦੋ ਸਾਲਾਂ ਤੋਂ ਵਾਟਰ ਸਪਲਾਈ ਬੰਦ ਹੈ ਅਤੇ ਕਰੀਬ ਇਕ ਸਾਲ ਤੋਂ ਪੁੱਟੀ ਹੋਈ ਸੜਕ ਕਾਰਨ ਇਸ ਪਿੰਡ ਦਾ ਬਾਕੀ ਪਿੰਡਾਂ ਨਾਲੋਂ ਸੰਪਰਕ ਵੀ ਟੁੱਟਿਆ ਹੋਇਆ ਹੈ ਅਤੇ ਪਿੰਡ ਦੇ ਲੋਕਾਂ ਨੂੰ ਵੀ ਖਾਸੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ।
ਇਸ ਸਾਰੇ ਮਾਮਲੇ ਬਾਰੇ ਜਦੋਂ ਜ਼ਿਲੇ ਦੇ ਡਿਪਟੀ ਕਮਿਸ਼ਨਰ ਮੁਹੰਮਦ ਤਾਇਬ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਸ ਬਾਰੇ ਵਿਭਾਗੀ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਜਾਵੇਗੀ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕੱਢਿਆ ਜਾਵੇਗਾ। ਹੁਣ ਵੇਖਣਾ ਇਹ ਹੋਵੇਗਾ ਕਿ ਲੋਕਾਂ ਦੀਆਂ ਸਮੱਸਿਆਵਾਂ ਵੱਲ ਸਰਕਾਰ ਕਿੰਨੀ ਛੇਤੀ ਧਿਆਨ ਦਿੰਦੀ ਹੈ ਅਤੇ ਲੋਕਾਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਲਾਂ ਦਾ ਕਦੋਂ ਤੱਕ ਹੱਲ ਕੱਢਿਆ ਜਾਂਦਾ ਹੈ।
ਉਹ ਬਲਾਤਕਾਰ ਕਰਦਾ ਰਿਹਾ ਉਧਰ ਵੀਡੀਓ ਬਣਦੀ ਰਹੀ
NEXT STORY