ਪਟਿਆਲਾ : ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਵੀਰਵਾਰ ਨੂੰ ਪੰਜਾਬੀ ਯੂਨੀਵਰਸਿਟੀ ਵਿਚ ਪੁਲਸ ਵਲੋਂ ਵਿਦਿਆਰਥੀਆਂ 'ਤੇ ਲਾਠੀਚਾਰਜ ਕੀਤੇ ਜਾਣ ਦੇ ਮਾਮਲੇ ਵਿਚ ਦੋਸ਼ੀ ਅਫਸਰਾਂ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਪਟਿਆਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਬਾਦਲ ਨੇ ਕਿਹਾ ਕਿ ਉਨ੍ਹਾਂ ਪਟਿਆਲਾ ਦੇ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੂੰ ਮਾਮਲੇ ਦੀ ਪੜਤਾਲ ਕਰਨ ਲਈ ਕਿਹਾ ਹੈ ਅਤੇ ਜੇਕਰ ਇਸ ਮਾਮਲੇ ਵਿਚ ਅਫਸਰਾਂ ਦੀ ਕੋਈ ਗਲਤੀ ਸਾਹਮਣੇ ਆਉਂਦੀ ਹੈ ਤਾਂ ਅਫਸਰਾਂ ਖਿਲਾਫ ਵੀ ਕਾਰਵਾਈ ਕੀਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਹੋਸਟਲ ਫੀਸਾਂ 'ਚ ਵਾਧੇ ਤੇ ਹੋਰ ਵਿਦਿਆਰਥੀ ਮੰਗਾਂ ਨੂੰ ਲੈ ਕੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਵੀਰਵਾਰ ਨੂੰ ਪੁਲਸ ਅਤੇ ਵਿਦਿਆਰਥੀਆਂ ਵਿਚਾਲੇ ਖੂਨੀ ਝੜਪ ਹੋ ਗਈ ਸੀ। ਇਸ ਮਾਮਲੇ ਵਿਚ ਪ੍ਰਸ਼ਾਸਨ ਨੇ ਵਿਦਿਆਰਥੀਆਂ ਖਿਲਾਫ ਤਾਂ ਮਾਮਲਾ ਦਰਜ ਕਰ ਲਿਆ ਸੀ ਪਰ ਪੂਰੇ ਮਾਮਲੇ ਵਿਚ ਪੁਲਸ ਅਤੇ ਪ੍ਰਸ਼ਾਸਨ ਦੀ ਭੂਮਿਕਾ ਨੂੰ ਲੈ ਕੇ ਅਜੇ ਤਕ ਸਥਿਤੀ ਸਾਫ ਨਹੀਂ ਹੋ ਸਕੀ ਸੀ। ਹਾਲਾਂਕਿ ਇਸ ਮਾਮਲੇ ਵਿਚ ਪੁਲਸ ਦੇ ਅਫਸਰ ਕਿਸ ਹੱਦ ਤਕ ਦੋਸ਼ੀ ਹਨ ਇਹ ਤਾਂ ਜਾਂਚ ਤੋਂ ਬਾਅਦ ਹੀ ਸਾਹਮਣੇ ਆਏਗਾ ਪਰ ਮੁਖ ਮੰਤਰੀ ਦੇ ਇਸ ਬਿਆਨ ਤੋਂ ਬਾਅਦ ਸਰਕਾਰ ਨਾਲ ਨਾਰਾਜ਼ ਚੱਲ ਰਹੇ ਵਿਦਿਆਰਥੀਆਂ ਨੂੰ ਕੁੱਝ ਰਾਹਤ ਜ਼ਰੂਰਤ ਮਿਲ ਸਕਦੀ ਹੈ। ਇਸ ਦਰਮਿਆਨ ਪੂਰੇ ਮਾਮਲੇ ਤੋਂ ਬਾਅਦ ਪੰਜਾਬੀ ਯੂਨੀਵਰਸਿਟੀ ਨੂੰ ਸੋਮਵਾਰ ਤਕ ਬੰਦ ਕਰ ਦਿੱਤਾ ਗਿਆ ਹੈ।
ਮਲੇਸ਼ੀਆ ਤੋਂ ਮੋਟਰਸਾਈਕਲਾਂ 'ਤੇ ਸ਼੍ਰੀ ਦਰਬਾਰ ਸਾਹਿਬ ਪਹੁੰਚੇ 5 ਸਿੱਖ (ਵੀਡੀਓ)
NEXT STORY