ਸਮਾਣਾ (ਵਰਮਾ/ਦਰਦ)-ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਵਿਚ ਮਨੁੱਖੀ ਹੱਕਾਂ ਲਈ ਕੰਮ ਕਰਦਾ ਆ ਰਿਹਾ ਹੈ। ਪੰਜਾਬ ਅਤੇ ਭਾਰਤ ਦੇ ਬਾਕੀ ਸੂਬਿਆ ਦੀਆ ਵੱਖ-ਵੱਖ ਜੇਲਾਂ ਵਿਚ ਸਿੱਖਾਂ ਤੋ ਇਲਾਵਾ ਹੋਰ ਧਰਮਾਂ ਦੇ ਲੋਕ ਵੀ ਕੈਦ ਹਨ, ਜਿਨ੍ਹਾਂ ਦੀਆ ਸਜ਼ਾਵਾ ਪੂਰੀਆਂ ਹੋ ਚੁੱਕੀਆ ਹਨ ਪਰ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਗਿਆ ਜੇਲਾਂ ਵਿਚ ਬੰਦ ਅਜਿਹੇ ਸਿੱਖਾਂ ਅਤੇ ਹੋਰ ਲੋਕਾਂ ਦੀ ਰਿਹਾਈ ਲਈ ਭਾਈ ਗੁਰਬਖਸ਼ ਸਿੰਘ ਖਾਲਸਾ ਨੇ ਭੁੱਖ ਹੜਤਾਲ ਕੀਤੀ ਸੀ ਪਰ ਸਰਕਾਰ ਵਲੋਂ ਭਰੋਸਾ ਦੇਣ 'ਤੇ ਭੁੱਖ ਹੜਤਾਲ ਖਤਮ ਕਰ ਦਿੱਤੀ ਸੀ ਹੁਣ ਉਨ੍ਹਾਂ ਨੇ ਗੁਰਦੁਆਰਾ ਲਖਨੋਰ ਸਾਹਿਬ ਜ਼ਿਲਾ ਅੰਬਾਲਾ (ਹਰਿਆਣਾ) ਵਿਖੇ ਇਕ ਹਫਤੇ ਤੋਂ ਭੁੱਖ ਹੜਤਾਲ ਕੀਤੀ ਹੋਈ ਹੈ।
ਜ਼ਿਲਾ ਪ੍ਰਧਾਨ ਸਰੂਪ ਸਿੰਘ ਸੰਧਾ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਭਾਈ ਰਜਿੰਦਰ ਸਿੰਘ ਫਤਿਹਗੜ੍ਹ ਛੰਨਾ ਅਤੇ ਭਾਈ ਬਗੀਚਾ ਸਿੰਘ ਵੜੈਚ ਦੀ ਅਗਵਾਈ ਵਿਚ ਵੱਖ-ਵੱਖ ਸਿੱਖ ਜਥੇਬੰਦੀਆਂ ਵਲੋਂ ਸਮਾਣਾ ਵਿਚ ਰੋਸ ਮਾਰਚ ਕਰਕੇ ਮੰਗ ਕੀਤੀ ਕਿ ਪੰਜਾਬ ਅਤੇ ਭਾਰਤ ਦੀਆਂ ਜੇਲਾਂ ਵਿਚ ਬੰਦ ਜਿਨ੍ਹਾਂ ਸਿੱਖਾਂ ਅਤੇ ਹੋਰ ਲੋਕਾਂ ਦੀਆਂ ਸਜ਼ਾਵਾਂ ਪੂਰੀਆਂ ਹੋ ਚੁੱਕੀਆ ਹਨ ਉਨ੍ਹਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ।
ਜ਼ਮੀਨੀ ਵਿਵਾਦ ਦੇ ਕਾਰਨ ਹੋਏ ਝਗੜੇ ਵਿਚ ਤਿੰਨ ਜ਼ਖਮੀ ਹੋਏ
NEXT STORY