ਪਟਿਆਲਾ : ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਭਾਜਪਾ ਆਗੂ ਨਵਜੋਤ ਸਿੰਘ ਸਿੱਧੂ ਵਲੋਂ ਅਕਾਲੀ ਦਲ 'ਤੇ ਕੀਤੇ ਗਏ ਹਮਲੇ ਦੇ ਮਾਮਲੇ ਵਿਚ ਲਗਾਤਾਰ ਦੂਸਰੇ ਦਿਨ ਵੀ ਚੁੱਪ ਵੱਟੀ ਰੱਖੀ। ਪਟਿਆਲਾ ਵਿਖੇ ਪੱਤਰਕਾਰਾਂ ਨੇ ਜਦੋਂ ਨਵਜੋਤ ਸਿੰਘ ਸਿੱਧੂ ਵਲੋਂ ਕੀਤੇ ਗਏ ਹਮਲੇ ਨੂੰ ਲੈ ਕੇ ਬਾਦਲ ਤੋਂ ਸਵਾਲ ਪੁੱਛਿਆ ਤਾਂ ਉਨ੍ਹਾਂ ਕੁੱਝ ਇਸ ਤਰੀਕੇ ਜਵਾਬ ਦਿੱਤਾ।
ਇਸ ਤੋਂ ਪਹਿਲਾਂ ਵੀਰਵਾਰ ਨੂੰ ਹੁਸ਼ਿਆਰਪੁਰ ਵਿਖੇ ਪੱਤਰਕਾਰਾਂ ਦੇ ਸਵਾਲ ਦੇ ਜਵਾਬ ਵਿਚ ਬਾਦਲ ਨੇ ਨਵਜੋਤ ਸਿੰਘ ਸਿੱਧੂ ਨੂੰ ਮਹਾਪੁਰਸ਼ ਕਰਾਰ ਦਿੱਤਾ ਸੀ।
ਐਤਵਾਰ ਨੂੰ ਲੁਧਿਆਣਾ ਵਿਖੇ ਭਗਵਾਨ ਜਗਨਨਾਥ ਰੱਥ ਯਾਤਰਾ ਮੌਕੇ ਨਵਜੋਤ ਸਿੰਘ ਸਿੱਧੂ ਨੂੰ ਅਕਾਲੀ ਦਲ ਖਿਲਾਫ ਜਮ ਕੇ ਹਮਲਾ ਬੋਲਿਆ ਸੀ। ਹਾਲਾਂਕਿ ਸਿੱਧੂ ਦੇ ਹਮਲੇ ਦੇ ਅਗਲੇ ਦਿਨ ਹੀ ਅਕਾਲੀ ਦਲ ਨੇ ਇਸ ਦੀ ਸ਼ਿਕਾਇਤ ਭਾਰਤੀ ਜਨਤਾ ਪਾਰਟੀ ਨੂੰ ਕੀਤੀ ਸੀ ਪਰ ਹੁਣ ਇਸ ਮਾਮਲੇ ਵਿਚ ਮੁੱਖ ਮੰਤਰੀ ਨੇ ਪੂਰੀ ਤਰ੍ਹਾਂ ਚੁੱਪ ਵੱਟ ਲਈ ਹੈ।
ਆਉਣ ਵਾਲਾ ਸਮਾਂ ਅਕਾਲੀ ਦਲ ਲਈ ਹੋਵੇਗਾ ਚੁਣੌਤੀਪੂਰਨ
NEXT STORY