ਅਮਲੋਹ (ਜੋਗਿੰਦਰਪਾਲ)- ਇਸਤਰੀ ਅਕਾਲੀ ਦਲ ਦੇ ਸੂਬਾਈ ਕਾਰਜਕਾਰਨੀ ਅਤੇ ਜ਼ਿਲਾ ਪ੍ਰਧਾਨਾਂ ਦਾ ਐਲਾਨ ਨਵੰਬਰ ਦੇ ਅਖੀਰ 'ਚ ਕੀਤਾ ਜਾਵੇਗਾ ਜਿਸ ਵਿਚ ਮਿਹਨਤੀ ਅਤੇ ਹੋਣਹਾਰ ਔਰਤਾਂ ਨੂੰ ਅੱਗੇ ਲਿਆਂਦਾ ਜਾਵੇਗਾ। ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾਂ ਸ਼੍ਰੋਮਣੀ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਮਾਰਕੀਟ ਕਮੇਟੀ ਅਮਲੋਹ ਦੀ ਸਾਬਕਾ ਚੇਅਰਪਰਸਨ ਬੀਬੀ ਪਰਮਜੀਤ ਕੌਰ ਭਗੜਾਣਾ, ਕਰਮਚਾਰੀ ਦਲ ਦੇ ਸੂਬਾ ਪ੍ਰਧਾਨ ਕਰਮਜੀਤ ਸਿੰਘ ਭਗੜਾਣਾ ਅਤੇ ਸੀਨੀਅਰ ਐਡਵੋਕੇਟ ਸਤਨਾਮ ਸਿੰਘ ਭਗੜਾਣਾ ਦੇ ਨਿਵਾਸ 'ਚ ਇਕ ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਉਨ੍ਹਾਂ ਕਿਹਾ ਕਿ ਪੰਜਾਬ ਭਰ ਦੇ ਜ਼ਿਲਾ ਹੈਡਕੁਆਰਟਰਾਂ 'ਤੇ ਪਾਰਟੀ ਵਰਕਰਾਂ ਦੀਆਂ ਮੀਟਿੰਗਾਂ ਦਾ ਸਿਲਸਿਲਾ ਸਰਗਰਮੀ ਨਾਲ ਚੱਲ ਰਿਹਾ ਹੈ ਅਤੇ ਨਗਰ ਕੌਂਸਲ ਚੋਣਾਂ ਵਿਚ ਸਾਫ਼-ਸੁਥਰੇ ਅਕਸ ਵਾਲੀਆਂ ਬੀਬੀਆਂ ਨੂੰ ਟਿਕਟਾਂ ਦਿੱਤੀਆਂ ਜਾਣਗੀਆਂ। ਸਾਬਕਾ ਸੰਸਦ ਮੈਂਬਰ ਨਵਜੋਤ ਸਿੰਘ ਸਿੱਧੂ ਅਤੇ ਉਸ ਦੀ ਪਤਨੀ ਸੰਸਦੀ ਸਕੱਤਰ ਡਾ. ਨਵਜੋਤ ਕੌਰ ਸਿੱਧੂ ਵਲੋਂ ਸ਼੍ਰੋਮਣੀ ਅਕਾਲੀ ਦਲ ਖ਼ਿਲਾਫ਼ ਕੀਤੀ ਜਾ ਰਹੀ ਬਿਆਨਬਾਜ਼ੀ ਦਾ ਗੰਭੀਰ ਨੋਟਿਸ ਲੈਂਦਿਆਂ ਉਨ੍ਹਾਂ ਕਿਹਾ ਕਿ ਜੇਕਰ ਇਸ ਨੂੰ ਪਾਰਟੀ ਪ੍ਰਤੀ ਦਰਦ ਹੁੰਦਾ ਅਤੇ ਪੰਜਾਬ ਦੇ ਲੋਕਾਂ ਨਾਲ ਪਿਆਰ ਹੁੰਦਾ ਤਾਂ ਮੌਜੂਦਾ ਲੋਕ ਸਭਾ ਚੋਣਾਂ ਸਮੇਂ ਅੰਮ੍ਰਿਤਸਰ ਸੀਟ ਅਰੁਣ ਜੇਤਲੀ ਦੀ ਡਟ ਕੇ ਹਿਮਾਇਤ ਕਰਦੇ ਅਤੇ ਮੈਦਾਨ ਛੱਡ ਕੇ ਨਾ ਭੱਜਦੇ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਦਾ ਨਹੁੰ ਮਾਸ ਦਾ ਰਿਸ਼ਤਾ ਹੈ ਜੋ ਕਦੇ ਵੀ ਨਹੀਂ ਟੁੱਟ ਸਕਦਾ।
ਰੇਲਗੱਡੀ ਦੇ ਥੱਲੇ ਆਉਣ ਨਾਲ ਇਕ ਨੌਜਵਾਨ ਦੀ ਮੌਤ
NEXT STORY