ਪਟਿਆਲਾ : ਸ਼੍ਰੋਮਣੀ ਅਕਾਲੀ ਦਲ ਮਨੁੱਖੀ ਹੱਕਾਂ ਲਈ ਕੰਮ ਕਰਦਾ ਆ ਰਿਹਾ ਹੈ। ਇਹ ਕਹਿਣਾ ਹੈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦਾ। ਪਟਿਆਲਾ ਦੇ ਸਮਾਣਾ 'ਚ ਵੱਖ-ਵੱਖ ਸਿੱਖ ਜਥੇਬੰਦੀਆਂ ਵਲੋਂ ਰੋਸ ਮਾਰਜ ਕਰਕੇ ਮੰਗ ਕੀਤੀ ਗਈ ਕਿ ਪੰਜਾਬ ਅਤੇ ਭਾਰਤ ਦੀਆਂ ਜੇਲਾਂ 'ਚ ਬੰਦ ਜਿਨ੍ਹਾਂ ਸਿੱਖ ਅਤੇ ਹੋਰ ਲੋਕਾਂ ਦੀਆਂ ਸਜ਼ਾਵਾਂ ਪੂਰੀਆਂ ਹੋ ਚੁੱਕੀਆਂ ਹਨ ਉਨ੍ਹਾਂ ਨੂੰ ਜਲਦ ਰਿਹਾਅ ਕੀਤਾ ਜਾਵੇ। ਇਸ ਮੌਕੇ ਉਨ੍ਹਾਂ ਕਿਹਾ ਕਿ ਇਨ੍ਹਾਂ ਸਿੱਖਾਂ ਲਈ ਭਾਈ ਗੁਰਬਖਸ਼ ਸਿੰਘ ਖਾਲਸਾ ਨੇ ਗੁਰਦੁਆਰਾ ਲਖਨੌਰ ਸਾਹਿਬ ਵਿਖੇ ਇਕ ਹਫਤੋਂ ਤੋਂ ਭੁੱਖ ਹੜਤਾਲ ਕੀਤੀ ਹੋਈ ਹੈ ਅਤੇ ਕੇਂਦਰ ਸਰਕਾਰ ਕੋਈ ਸੁਣਵਾਈ ਨਹੀਂ ਕਰ ਰਹੀ ਹੈ।
ਜ਼ਿਕਰਯੋਗ ਹੈ ਕਿ ਇਸ ਮੌਕੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਵੀ ਹਿੱਸਾ ਲਿਆ ਪਰ ਜਦੋਂ ਜਥੇਬੰਦੀਆਂ ਵਲੋਂ ਖਾਲਿਸਤਾਨ ਦੇ ਨਾਅਰੇ ਲਾਏ ਗਏ ਤਾਂ ਆਮ ਆਦਮੀ ਪਾਰਟੀ ਦੇ ਵਰਕਰ ਰੋਸ ਮਾਰਚ ਵਿਚੋਂ ਖਿਸਕਦੇ ਨਜ਼ਰ ਆਏ।
ਅਮਿਤ ਸ਼ਾਹ ਤੱਕ ਪੁੱਜੀ ਸਿੱਧੂ ਦੀ ਸ਼ਿਕਾਇਤ! (ਵੀਡੀਓ)
NEXT STORY