ਫਿਰੋਜ਼ਪੁਰ (ਕੁਮਾਰ) : ਨਸ਼ੇ ਦੇ ਖਿਲਾਫ਼ ਅਭਿਆਨ ਚਲਾਉਦਿਆਂ ਥਾਣਾ ਫਿਰੋਜ਼ਪੁਰ ਸ਼ਹਿਰ ਅਤੇ ਥਾਣਾ ਮਮਦੋਟ ਦੀ ਪੁਲਸ ਨੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰਦਿਆਂ ਪੁਲਸ ਨੇ ਹੈਰੋਇਨ ਅਤੇ ਚੂਰਾ ਪੋਸਤ ਸਮੇਤ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿੰਨ੍ਹਾਂ ਖਿਲਾਫ਼ ਐਨ.ਡੀ.ਪੀ.ਐਸ. ਐਕਟ ਦੇ ਤਹਿਤ ਮੁਕੱਦਮੇ ਦਰਜ ਕੀਤੇ ਗਏ ਹਨ।
ਥਾਣਾ ਫਿਰੋਜ਼ਪੁਰ ਸ਼ਹਿਰ ਦੇ ਏ.ਐਸ.ਆਈ ਪਰਮਾਤਮਾ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ ਰਾਤ ਪੁਲਸ ਜਦੋਂ ਦਾਣਾ ਮੰਡੀ ਫਿਰੋਜ਼ਪੁਰ ਸ਼ਹਿਰ ਦੇ ਇਲਾਕੇ ਵਿਚ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਚੈਕਿੰਗ ਕਰ ਰਹੀ ਸੀ ਤਾਂ ਪੁਲਸ ਨੇ ਇਕ ਸ਼ੱਕੀ ਵਿਅਕਤੀਆਂ ਨੂੰ ਕਾਬੂ ਕਰਦਿਆਂ ਉਸ ਦੀ ਤਲਾਸ਼ੀ ਲਈ ਤਾਂ ਉਸ ਤੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ।
ਉਨ੍ਹਾ ਦੱਸਿਆ ਕਿ ਪੁੱਛਗਿੱਛ ਕਰਨ ਤੇ ਫੜੇ ਗਏ ਵਿਅਕਤੀ ਨੇ ਪੁਲਸ ਨੂੰ ਆਪਣਾ ਨਾਂ ਸਾਹਿਬਾ ਸਿੰਘ ਉਰਫ ਸਾਹਬਾ ਪੁੱਤਰ ਦਲਜੀਤ ਸਿੰਘ ਦੱਸਿਆ। ਦੂਸਰੇ ਪਾਸੇ ਥਾਣਾ ਮਮਦੋਟ ਦੇ ਏ.ਐਸ.ਆਈ. ਅਸ਼ਵਨੀ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ ਸ਼ਾਮ ਪਿੰਡ ਪੰਜੇ ਕੇ ਉਤਾੜ ਦੇ ਇਲਾਕੇ ਵਿਚ ਪੁਲਸ ਨੇ 2 ਕਿਲੋ 500 ਗ੍ਰਾਮ ਚੂਰਾ ਪੋਸਤ ਸਮੇਤ ਮਹਿੰਦਰ ਸਿੰਘ ਉਰਫ ਬਿੰਦਰ ਨੂੰ ਗ੍ਰਿਫ਼ਤਾਰ ਕੀਤਾ ਹੈ।
ਪੰਜਾਬ 'ਚ ਹਾਲਾਤ ਹੋਣਗੇ ਖਰਾਬ : ਮਾਨ
NEXT STORY