ਬਟਾਲਾ (ਬੇਰੀ, ਬਲਦੇਵ)- ਪੁਲਸ ਜ਼ਿਲਾ ਬਟਾਲਾ ਅਧੀਨ ਆਉਂਦੇ ਵੱਖ-ਵੱਖ ਥਾਣਿਆਂ ਦੀਆਂ ਵੱਖ-ਵੱਖ ਪੁਲਸ ਪਾਰਟੀਆਂ ਵਲੋਂ ਨਸ਼ੀਲੇ ਪਦਾਰਥਾਂ ਦਾ ਜ਼ਖੀਰਾ ਬਰਾਮਦ ਕਰਦਿਆਂ 16 ਜਣਿਆਂ ਨੂੰ ਗ੍ਰਿਫਤਾਰ ਕਰਨ ਅਤੇ ਇਕ ਦੇ ਫਰਾਰ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਪ੍ਰਾਪਤ ਕੀਤੀ ਜਾਣਕਾਰੀ ਦੇ ਮੁਤਾਬਕ ਥਾਣਾ ਰੰਗੜ ਨੰਗਲ ਦੀ ਪੁਲਸ ਨੇ ਸੁੱਖਾ ਸਿੰਘ ਪੁੱਤਰ ਕੁੰਨਣ ਸਿੰਘ ਵਾਸੀ ਜੈਤੋਸਰਜਾ ਨੂੰ 110 ਗ੍ਰਾਮ ਨਸ਼ੀਲੇ ਪਾਊਡਰ ਤੇ ਜੁਝਾਰ ਸਿੰਘ ਪੁੱਤਰ ਰਜਵੰਤ ਸਿੰਘ ਵਾਸੀ ਚੌਧਰੀਵਾਲ ਨੂੰ 100 ਗ੍ਰਾਮ, ਥਾਣਾ ਸੇਖਵਾਂ ਦੀ ਪੁਲਸ ਨੇ ਜਰਮਨਜੀਤ ਸਿੰਘ ਪੁੱਤਰ ਜਸਬੀਰ ਸਿੰਘ ਵਾਸੀ ਪਿੰਡ ਡੱਲਾ ਨੂੰ 200 ਗ੍ਰਾਮ, ਥਾਣਾ ਕਾਦੀਆਂ ਦੀ ਪੁਲਸ ਨੇ ਸ਼ੰਕਰ ਪੁੱਤਰ ਸ਼ੰਭੂਨਾਥ ਵਾਸੀ ਪ੍ਰੇਮ ਨਗਰ ਕਾਦੀਆਂ ਨੂੰ 100 ਨਸ਼ੀਲੇ ਕੈਪਸੂਲਾਂ ਪਾਰਵਾਨ ਸਪਾਸ, ਪੁਲਸ ਚੌਕੀ ਸਿੰਬਲ ਨੇ ਲੱਡੂ ਪੁੱਤਰ ਦਲਬੀਰ ਸਿੰਘ ਵਾਸੀ ਕਾਲਾ ਨੰਗਲ ਨੂੰ 290 ਗ੍ਰਾਮ, ਰਾਕੇਸ਼ ਕੁਮਾਰ ਪੁੱਤਰ ਓਮ ਪ੍ਰਕਾਸ਼ ਵਾਸੀ ਗਾਂਧੀ ਕੈਂਪ ਨੂੰ 270 ਗ੍ਰਾਮ ਨਸ਼ੀਲੇ ਪਾਊਡਰ ਤੇ 140 ਕੈਪਸੂਲ ਪਾਰਵਾਨ ਸਪਾਸ ਅਤੇ ਥਾਣਾ ਸਿਟੀ ਦੀ ਪੁਲਸ ਨੇ ਜਤਿੰਦਰ ਕੁਮਾਰ ਪੁੱਤਰ ਕਸ਼ਮੀਰ ਸਿੰਘ ਵਾਸੀ ਮੁਰਗੀ ਮੁਹੱਲਾ ਬਟਾਲਾ ਨੂੰ 275 ਗ੍ਰਾਮ ਨਸ਼ੀਲੇ ਪਾਊਡਰ ਅਤੇ ਦਰਸ਼ਨ ਲਾਲ ਪੁੱਤਰ ਮੰਗਾ ਵਾਸੀ ਮੁਰਗੀ ਮੁਹੱਲਾ ਬੱਖੇਵਾਲ ਨੂੰ 150 ਨਸ਼ੀਲੇ ਕੈਪਸੂਲਾਂ ਅਤੇ ਥਾਣਾ ਸੇਖਵਾਂ ਦੀ ਪੁਲਸ ਨੇ ਕਾਲਾ ਸਿੰਘ ਪੁੱਤਰ ਗਿਆਨ ਸਿੰਘ ਵਾਸੀ ਗੁੱਜਰਪੁਰਾ ਨੂੰ 210 ਗ੍ਰਾਮ ਸਮੇਤ ਗ੍ਰਿਫਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਉਕਤ ਸਾਰਿਆਂ ਵਿਰੁੱਧ ਇਨ੍ਹਾਂ ਦੇ ਸਬੰਧਤ ਥਾਣਿਆਂ ਵਿਚ ਐਨ. ਡੀ. ਪੀ. ਐਸ. ਐਕਟ ਤਹਿਤ ਵੱਖ ਵੱਖ ਕੇਸ ਦਰਜ ਕਰ ਦਿੱਤੇ ਹਨ।
ਜੁਆਈ ਨੇ ਲਗਾਏ ਸਹੁਰਿਆਂ ’ਤੇ ਜ਼ਹਿਰ ਦੇ ਕੇ ਮਾਰਨ ਦੇ ਕਥਿਤ ਦੋਸ਼
NEXT STORY