ਅੰਮ੍ਰਿਤਸਰ- ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਉਤਸਵ ਨੂੰ ਲੈ ਕੇ ਤਰੀਕਾਂ ’ਚ ਹੋਈ ਤਬਦੀਲੀ ਕਾਰਨ ਵਿਵਾਦ ਵਧਦਾ ਨਜ਼ਰ ਆ ਰਿਹਾ ਹੈ। ਇਸ ਵਿਵਾਦ ਨੇ ਹੁਣ ਨਾਨਕ ਸ਼ਾਹੀ ਕੈਲੰਡਰ ਦੀ ਤਬਦੀਲੀ ਨੂੰ ਅੱਗੇ ਲਿਆ ਕੇ ਰੱਖ ਦਿੱਤਾ ਹੈ। ਇਸ ਮੌਕੇ ਅੰਮ੍ਰਿਤਸਰ ’ਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਦਾ ਕਹਿਣਾ ਹੈ ਕਿ ਐਸ. ਜੀ. ਪੀ. ਸੀ. ਨੂੰ ਇਸ ਮਾਮਲੇ ’ਚ ਮਾਹਰਾਂ ਦੀ ਇਕ ਟੀਮ ਬਣਾਉਣੀ ਚਾਹੀਦੀ ਹੈ ਜੋ ਕਿ ਇਸ ਕੈਲੰਡਰ ਦੀਆਂ ਗਲਤੀਆਂ ਨੂੰ ਠੀਕ ਕਰੇ।
ਜ਼ਿਕਰਯੋਗ ਹੈ ਕਿ ਦਸ਼ਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪ੍ਰਕਾਸ਼ ਉਤਸਵ ਦੀ ਤਰੀਕ ਨੂੰ ਸ੍ਰੀ ਅਕਾਲ ਤਖਤ ਸਾਹਿਬ ਨੇ ਤਬਦੀਲ ਕਰਨ ਦੇ ਆਦੇਸ਼ ਜਾਰੀ ਕੀਤੇ ਸਨ, ਦਰਅਸਲ ਗੁਰੂ ਸਾਹਿਬ ਦੇ ਦੋਹਾਂ ਸਾਹਿਬਜਾਦਿਆਂ ਅਤੇ ਉਨ੍ਹਾਂ ਦੀ ਮਾਤਾ ਗੁਜਰੀ ਦਾ ਸ਼ਹੀਦੀ ਦਿਵਸ ਇਕ ਹੀ ਸਮੇਂ ’ਤੇ ਆ ਰਿਹਾ ਹੈ, ਜਿਸ ਕਾਰਨ 5 ਸਿੱਖ ਸਾਹਿਬਾਨਾਂ ਨੇ ਇਹ ਫੈਸਲਾ ਕੀਤਾ ਅਤੇ ਹੁਣ ਗੁਰੂ ਜੀ ਦਾ ਪ੍ਰਕਾਸ਼ ਉਤਸਵ 7 ਜਨਵਰੀ ਨੂੰ ਮਨਾਇਆ ਜਾਵੇਗਾ।
ਨਹੀਂ ਬਰਦਾਸ਼ਤ ਹੋਈ ਪਤੀ ਦੀ ਬੇਵਫਾਈ, ਚੁੱਕ ਬੈਠੀ ਖੋਫਨਾਕ ਕਦਮ
NEXT STORY