ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਕੇਂਦਰ ਸਰਕਾਰ ਤੋਂ ਖੇਤੀਬਾੜੀ ਲਈ ਵੱਖਰਾ ਬਜਟ ਬਣਾਉਣ ਦੀ ਮੰਗ ਕੀਤੀ ਹੈ। ਬਾਦਲ ਦਾ ਕਹਿਣਾ ਹੈ ਕਿ ਖੇਤੀਬਾੜੀ ਇਕ ਅਹਿਮ ਸੈਕਟਰ ਹੈ ਜਿਸ 'ਤੇ ਸਰਕਾਰ ਨੂੰ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ। ਇਸ ਬਾਰੇ ਬੋਲਦੇ ਹੋਏ ਸ. ਬਾਦਲ ਨੇ ਕਿਹਾ ਕਿ ਖੇਤੀਬਾੜੀ ਸੈਕਟਰ ਲਈ ਵੀ ਕੇਂਦਰ ਸਰਕਾਰ ਨੂੰ ਬਜਟ ਜਾਰੀ ਕਰਨਾ ਚਾਹੀਦਾ ਹੈ ਅਤੇ ਜਿਸ ਤਰ੍ਹਾਂ ਰੇਲਵੇ ਦਾ ਵੱਖਰਾ ਬਜਟ ਹੁੰਦਾ ਹੈ ਇਸੇ ਤਰ੍ਹਾਂ ਖੇਤੀਬਾੜੀ ਦਾ ਵੀ ਵੱਖਰਾ ਬਜਟ ਹੋਣਾ ਚਾਹੀਦਾ ਹੈ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਬਾਦਲ ਚੰਡੀਗੜ੍ਹ ਵਿਖੇ ਇਕ ਸਮਾਗਮ 'ਚ ਹਿੱਸਾ ਲੈਣ ਆਏ ਹੋਏ ਸਨ। ਇਸ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੀ ਮੌਜੂਦ ਸਨ।
ਕਰੇ ਕੋਈ ਤੇ ਭਰੇ ਕੋਈ : ਬਾਦਲ (ਵੀਡੀਓ)
NEXT STORY