ਫਿਰੋਜ਼ਪੁਰ (ਕੁਮਾਰ)-ਨਸ਼ੇ ਖਿਲਾਫ਼ ਚਲਾਈ ਮੁਹਿੰਮ ਦੌਰਾਨ ਐੱਸ. ਐੱਚ. ਓ. ਜਸਵੀਰ ਸਿੰਘ ਦੀ ਅਗਵਾਈ ਹੇਠ ਥਾਣਾ ਸਦਰ ਫਿਰੋਜ਼ਪੁਰ ਦੀ ਪੁਲਸ ਨੇ 3 ਵਿਅਕਤੀਆਂ ਨੂੰ 8 ਗ੍ਰਾਮ ਹੈਰੋਇਨ ਸਣੇ ਗ੍ਰਿਫ਼ਤਾਰ ਕੀਤਾ ਹੈ ਅਤੇ ਦੂਸਰੇ ਪਾਸੇ ਥਾਣਾ ਮਖੂ ਦੀ ਪੁਲਸ ਨੇ ਏ. ਐੱਸ. ਆਈ. ਸੁਖਪਾਲ ਸਿੰਘ ਦੀ ਅਗਵਾਈ ਹੇਠ ਪੋਸਤ, ਅਫੀਮ, ਸਮੈਕ ਅਤੇ ਹੈਰੋਇਨ ਦਾ ਸੇਵਨ ਕਰਨ ਅਤੇ ਲੋਕਾਂ ਨੂੰ ਵੇਚਣ ਦੇ ਦੋਸ਼ 'ਚ 3 ਵਿਅਕਤੀਆਂ ਖਿਲਾਫ਼ ਮੁਕੱਦਮਾ ਦਰਜ ਕੀਤਾ ਹੈ।
ਥਾਣਾ ਸਦਰ ਫਿਰੋਜ਼ਪੁਰ ਦੇ ਐੱਸ. ਐੱਚ. ਓ. ਜਸਵੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਸ ਨੇ ਪਿੰਡ ਦੁਲਚੀ ਕੇ ਦੇ ਦਰਿਆ ਦੇ ਬੰਨ੍ਹ ਦੇ ਇਲਾਕੇ 'ਚ ਹਰਪਾਲ ਸਿੰਘ (ਪਾਲਾ), ਹਰਨਾਮ ਸਿੰਘ ਪੁੱਤਰ ਪਿਛਾਵਰ ਸਿੰਘ ਅਤੇ ਜਗਮੀਤ ਸਿੰਘ ਪੁੱਤਰ ਪੂਰਨ ਸਿੰਘ ਵਾਸੀ ਭਖੜਾ ਨੂੰ 8 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਦੂਸਰੇ ਪਾਸੇ ਥਾਣਾ ਮਖੂ ਦੇ ਏ. ਐੱਸ. ਆਈ. ਸੁਖਪਾਲ ਸਿੰਘ ਨੇ ਦੱਸਿਆ ਕਿ ਪੁਲਸ ਨੇ ਨਸ਼ੀਲੇ ਪਦਾਰਥਾਂ ਦੇ ਦੋਸ਼ 'ਚ ਮਲਕੀਤ ਸਿੰਘ (ਕੀਤੂ) ਅਮੀਰ ਸ਼ਾਹ, ਰਾਜ (ਰਾਜਾ) ਪੁੱਤਰ ਬਲਬੀਰ ਅਤੇ ਬਲਵਿੰਦਰ ਸਿੰਘ ਦੇ ਖਿਲਾਫ਼ ਮੁਕੱਦਮਾ ਦਰਜ ਕੀਤਾ ਹੈ।
5 ਕਿਲੋ ਚਰਸ ਸਣੇ ਪ੍ਰਵਾਸੀ ਕਾਬੂ
NEXT STORY