ਅੰਮ੍ਰਿਤਸਰ - ਭਾਜਪਾ ਦੇ ਸਾਬਕਾ ਮੈਂਬਰ ਪਾਰਲੀਮੈਂਟ ਨਵਜੋਤ ਸਿੰਘ ਸਿੱਧੂ ਵਲੋਂ ਅਕਾਲੀ ਦਲ ਦੇ ਖਿਲਾਫ ਬੋਲਣ ਦੀ ਜਿਥੇ ਭਾਜਪਾ ਹਾਈਕਮਾਨ ਨੂੰ ਸ਼ਿਕਾਇਤ ਹੋਈ ਹੈ, ਉਥੇ ਹੀ ਉਨ੍ਹਾਂ ਵਲੋਂ ਗੁਰਬਾਣੀ ਦੀ ਇਕ ਤੁਕ ਦੇ ਨਾਲ ਛੇੜਛਾੜ ਦੇ ਮਾਮਲੇ 'ਚ ਸ੍ਰੀ ਅਕਾਲ ਤਖਤ ਸਾਹਿਬ 'ਤੇ ਵੀ ਸ਼ਿਕਾਇਤ ਹੋ ਗਈ ਹੈ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਸਾਬਕਾ ਮੈਂਬਰ ਪਾਰਲੀਮੈਂਟ ਨਵਜੋਤ ਸਿੰਘ ਸਿੱਧੂ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਰਚਿਤ ਬਾਣੀ ਦੇ ਨਾਲ ਕੀਤੀ ਛੇੜਛਾੜ ਦੀ ਸ਼ਿਕਾਇਤ ਉਨ੍ਹਾਂ ਕੋਲ ਪੁੱਜ ਗਈ ਹੈ, ਜਿਸ ਬਾਰੇ ਉਹ ਵਿਚਾਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਜਿਸ ਵੀ ਸਿੱਖ ਵਲੋਂ ਮਰਿਆਦਾ ਅਤੇ ਬਾਣੀ ਨਾਲ ਛੇੜਛਾੜ ਕੀਤੀ ਜਾਂਦੀ ਹੈ, ਉਸ ਵਿਰੁੱਧ ਕਾਰਵਾਈ ਸੰਭਵ ਹੈ। ਉਨ੍ਹਾਂ ਕਿਹਾ ਕਿ ਸਾਬਕਾ ਮੈਂਬਰ ਪਾਰਲੀਮੈਂਟ ਨਵਜੋਤ ਸਿੰਘ ਸਿੱਧੂ ਸਬੰਧੀ ਇਸ ਛੇੜਛਾੜ ਦੇ ਮਾਮਲੇ ਵਿਚ ਕੀ ਕਾਰਵਾਈ ਕੀਤੀ ਜਾ ਸਕਦੀ ਹੈ, ਦੇ ਬਾਰੇ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਛੇਤੀ ਹੀ ਫੈਸਲਾ ਲਿਆ ਜਾਵੇਗਾ, ਇਸ ਵਿਚ ਦੇਰੀ ਨਹੀਂ ਹੋਵੇਗੀ।
ਪੰਜਾਬ ਸਰਕਾਰ ਨੇ ਵਿੱਦਿਅਕ ਅਦਾਰਿਆਂ ਦਾ ਬੇੜਾ ਗਰਕ ਕਰਕੇ ਰੱਖ 'ਤਾ : ਭਗਵੰਤ ਮਾਨ
NEXT STORY