ਲਾਂਬੜਾ (ਵਰਿੰਦਰ)-ਥਾਣਾ ਲਾਂਬੜਾ ਦੇ ਅਧੀਨ ਆਉਂਦੇ ਪਿੰਡ ਬਾਜੜਾ ਦੀ ਇਕ ਨਾਬਾਲਗ ਲੜਕੀ ਨੂੰ ਬਲਾਤਕਾਰ ਤੋਂ ਬਾਅਦ ਖੂਹ 'ਚ ਸੁੱਟੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਦੋਸ਼ੀ ਨੇ ਬਲਾਤਕਾਰ ਤੋਂ ਬਾਅਦ ਉਕਤ ਲੜਕੀ ਨੂੰੰ ਮਾਰਨ ਦੀ ਕੋਸ਼ਿਸ਼ ਕੀਤੀ ਅਤੇ ਮਰੀ ਹੋਈ ਸਮਝ ਕੇ ਉਸ ਨੂੰ ਖੂਹ 'ਚ ਸੁੱਟ ਦਿੱਤਾ, ਜਿਸ ਤੋਂ ਬਾਅਦ ਰੱਸੀ ਨਾਲ ਲੜਕੀ ਨੂੰ ਬਾਹਰ ਕੱਢ ਲਿਆ ਗਿਆ।
ਜਾਣਕਾਰੀ ਮੁਤਾਬਕ 15 ਸਾਲਾਂ ਦੀ ਪੀੜਤ ਲੜਕੀ ਸੀਮਾ (ਕਾਲਪਨਿਕ ਨਾਂ) ਨੇ ਦੱਸਿਆ ਕਿ 20 ਨਵੰਬਰ ਦੀ ਸ਼ਾਮ ਨੂੰ ਪਿੰਡ ਦਾ ਹੀ ਇਕ ਲੜਕਾ ਗੁਰਪ੍ਰੀਤ ਸਿੰਘ ਉਰਫ ਗੋਪੀ ਉਸ ਨੂੰ ਵਰਗਲਾ ਕੇ ਆਪਣੇ ਨਾਲ ਲੈ ਗਿਆ ਸੀ। ਗੋਪੀ ਉਸ ਨੂੰ ਇਕ ਖਾਲੀ ਜਿਹੇ ਮਕਾਨ ਵਿਚ ਲੈ ਗਿਆ, ਜਿਥੇ ਉਸ ਨੇ ਉਸ ਨਾਲ ਜਬਰ-ਜ਼ਨਾਹ ਕੀਤਾ। ਫਿਰ ਉਸੇ ਰਾਤ ਉਹ ਉਸ ਨੂੰ ਪਿੰਡ ਦੇ ਹੀ ਇਕ ਖੂਹ ਕੋਲ ਲੈ ਗਿਆ, ਜਿਥੇ ਗੁਰਪ੍ਰੀਤ ਸਿੰਘ ਨੇ ਉਸ ਦੀ ਹੀ ਚੁੰਨੀ ਦੇ ਨਾਲ ਉਸਦਾ ਗਲਾ ਘੁੱਟ ਕੇ ਉਸ ਨੂੰ ਮਾਰਨ ਦੀ ਕਾਫੀ ਕੋਸ਼ਿਸ਼ ਕੀਤੀ।
ਇਸ ਤੋਂ ਬਾਅਦ ਲੜਕੀ ਨੂੰ ਮਰਿਆ ਸਮਝ ਕੇ ਗੋਪੀ ਨੇ ਉਸ ਨੂੰ ਖੂਹ 'ਚ ਸੁੱਟ ਦਿੱਤਾ। ਪੀੜਤ ਲੜਕੀ ਨੇ ਪੁਲਸ ਨੂੰ ਦੱਸਿਆ ਹੈ ਕਿ ਖੂਹ ਵਿਚ ਡਿਗਦੇ ਹੀ ਉਹ ਬੇਹੋਸ਼ ਹੋ ਗਈ ਸੀ। ਸ਼ਨੀਵਾਰ ਨੂੰ ਜਦੋਂ ਉਸ ਨੂੰ ਹੋਸ਼ ਆਈ ਤਾਂ ਉਸ ਨੇ ਮਦਦ ਲਈ ਆਵਾਜ਼ ਲਗਾਈ। ਖੂਹ ਦੇ ਨਜ਼ਦੀਕ ਹੀ ਇਕ ਪ੍ਰਵਾਸੀ ਮਜ਼ਦੂਰ ਖੇਤਾਂ ਨੂੰ ਪਾਣੀ ਲਗਾ ਰਿਹਾ ਸੀ।
ਅਚਾਨਕ ਉਸ ਨੂੰ ਖੂਹ ਵਿਚੋਂ ਇਕ ਲੜਕੀ ਦੀਆਂ ਬਚਾਓ-ਬਚਾਓ ਦੀਆਂ ਆਵਾਜ਼ਾਂ ਸੁਣਾਈ ਦਿੱਤੀਆਂ।ਪਿੰਡ ਵਾਸੀਆਂ ਨੇ ਇਕੱਠੇ ਹੋ ਕੇ ਇਕ ਟਰੈਕਟਰ 'ਤੇ ਇਕ ਰੱਸੀ ਦੀ ਸਹਾਇਤਾ ਨਾਲ ਲੜਕੀ ਨੂੰ ਖੂਹ 'ਚੋਂ ਸਹੀ-ਸਲਾਮਤ ਬਾਹਰ ਕੱਢ ਲਿਆ ਅਤੇ ਇਸ ਘਟਨਾ ਦੀ ਸੂਚਨਾ ਪੁਲਸ ਨੂੰ ਦੇ ਦਿੱਤੀ, ਜਿਸ ਤੋਂ ਬਾਅਦ ਪੁਲਸ ਨੇ ਦੋਸ਼ੀ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਲੜਕੀ ਦਾ ਮੈਡੀਕਲ ਟੈਸਟ ਕਰਵਾਇਆ ਗਿਆ ਅਤੇ ਇਸ ਘਟਨਾ ਦਾ ਦੋਸ਼ੀ ਅਜੇ ਫਰਾਰ ਦੱਸਿਆ ਜਾ ਰਿਹਾ ਹੈ।
ਜਵਾਨਾਂ ਨੇ ਸਰਹੱਦ ਤੋਂ ਬਰਾਮਦ ਕੀਤੀ 5 ਕਿਲੋ ਹੈਰੋਇਨ
NEXT STORY