ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) (ਤ੍ਰਿਪਾਠੀ) : ਅਣਪਛਾਤੇ ਵਾਹਨ ਦੀ ਟੱਕਰ ਨਾਲ ਸਕੂਟਰ ਸਵਾਰ ਦੀ ਮੌਕੇ 'ਤੇ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਜਾਣਕਾਰੀ ਅਨੁਸਾਰ ਨਵਾਂਸ਼ਹਿਰ-ਫਿਲੌਰ ਮਾਰਗ 'ਤੇ ਪਿੰਡ ਕਰਿਆਮ ਨੇੜੇ ਅਣਪਛਾਤੇ ਵਾਹਨ ਨੇ ਇਕ ਸਕੂਟਰ ਸਵਾਰ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ ਜਿਸ ਨਾਲ ਉਸਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਬਲਵੀਰ ਸਿੰਘ (60) ਪੁੱਤਰ ਮਲੂਕ ਸਿੰਘ ਵਾਸੀ ਚੱਕ ਗੁਰੂ ਥਾਣਾ ਗੜਸ਼ੰਕਰ ਦੇ ਤੌਰ 'ਤੇ ਹੋਈ ਹੈ। ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਨਵਾਂਸ਼ਹਿਰ ਵਿੱਖੇ ਭੇਜ ਦਿੱਤਾ।
ਜਾਂਚ ਅਫਸਰ ਏ.ਐਸ.ਆਈ.ਪਰਸ਼ੋਤਮ ਲਾਲ ਨੇ ਦੱਸਿਆ ਕਿ ਪੁਲਸ ਨੇ ਅਣਪਛਾਤੇ ਵਾਹਨ ਚਾਲਕ ਖਿਲਾਫ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾਂਦਾ ਹੈ ਕਿ ਮ੍ਰਿਤਕ ਹਰ ਐਤਵਾਰ ਇਕ ਧਾਰਮਿੰਗ ਸਥਾਨ 'ਤੇ ਮੱਥਾ ਟੇਕਣ ਆਉਂਦਾ ਸੀ ਅਤੇ ਐਤਵਾਰ ਵੀ ਮੱਥਾ ਟੇਕਣ ਤੋਂ ਬਾਅਦ ਅਪਣੇ ਪਿੰਡ ਵਾਪਿਸ ਜਾ ਰਿਹਾ ਸੀ ਕਿ ਉਕਤ ਹਾਦਸੇ ਦਾ ਸ਼ਿਕਾਰ ਹੋ ਗਿਆ।
ਸੜਕ ਹਾਦਸੇ ਦੌਰਾਨ ਨੌਜਵਾਨ ਦੀ ਮੌਤ
NEXT STORY