ਪਟਿਆਲਾ/ਰੱਖੜਾ (ਰਾਣਾ)-ਪੰਜਾਬ ਅੰਦਰ ਸਭ ਤੋਂ ਵੱਡੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਆਪਣੇ-ਆਪ ਵਿਚ ਇਕ ਮਜ਼ਬੂਤ ਥੰਮ੍ਹ ਹੈ, ਜਿਸਨੂੰ ਕੋਈ ਨਹੀਂ ਤੋੜ ਸਕਦਾ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਜਨਤਾ ਦੇ ਸਹਿਯੋਗ ਨਾਲ ਬਣੀ ਹੋਈ ਪਾਰਟੀ ਹੈ ਜੋ ਸਭ ਧਰਮਾਂ ਦਾ ਮਾਣ ਸਤਿਕਾਰ ਬਰਾਬਰ ਕਰਦੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮੈਂਬਰ ਸ਼੍ਰੋਮਣੀ ਕਮੇਟੀ ਸਤਵਿੰਦਰ ਸਿੰਘ ਟੌਹੜਾ, ਪਟਿਆਲਾ ਦਿਹਾਤੀ ਹਲਕੇ ਦੇ ਸੀਨੀਅਰ ਅਕਾਲੀ ਆਗੂ ਐਡਵੋਕੇਟ ਸਤਬੀਰ ਸਿੰਘ ਖੱਟੜਾ ਨੇ ਸਾਂਝੇ ਤੌਰ 'ਤੇ ਗੱਲਬਾਤ ਕਰਦੇ ਹੋਏ ਕੀਤਾ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਜਦੋਂ ਵੀ ਸੂਬੇ ਅੰਦਰ ਸਰਕਾਰ ਬਣੀ ਹੈ ਉਦੋਂ ਹੀ ਪੰਜਾਬ ਅੰਦਰ ਵਿਕਾਸ ਕਾਰਜ ਕਰਕੇ ਜਨਤਾ ਦੇ ਕੰਮਾਂ ਨੂੰ ਪਹਿਲ ਦੇ ਆਧਾਰ 'ਤੇ ਕੀਤਾ ਗਿਆ ਹੈ, ਜਿਸ ਕਰਕੇ ਸੂਬੇ ਦੀ ਜਨਤਾ ਸ਼੍ਰੋਮਣੀ ਅਕਾਲੀ ਦਲ ਨੂੰ ਦਿਲੋਂ ਪਿਆਰ ਕਰਦੀ ਹੈ ਤੇ ਹੁਣ ਵੀ ਆਉੁਣ ਵਾਲੀਆਂ 2017 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਇਕ ਮਜ਼ਬੂਤੀ ਦੇ ਕੇ ਮੁੜ ਤੋਂ ਸਰਕਾਰ ਬਣਾਏਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐਡ. ਗਿਆਨ ਸਿੰਘ ਮੂੰਗੋ, ਅਮਨ ਗੁਪਤਾ ਨਾਭਾ, ਪ੍ਰਧਾਨ ਬਲਵਿੰਦਰ ਸਿੰਘ ਕੰਗ ਆਦਿ ਹਾਜ਼ਰ ਹਨ।
ਧਾਰਮਿਕ ਸਥਾਨ 'ਤੇ ਮੱਥਾ ਟੇਕਣ ਗਏ ਨੌਜਵਾਨ ਨਾਲ ਵਾਪਰਿਆ ਹਾਦਸਾ, ਮੌਤ
NEXT STORY