ਕਪੂਰਥਲਾ (ਮਲਹੋਤਰਾ)- ਅਣਪਛਾਤੇ ਲੁਟੇਰਿਆਂ ਵਲੋਂ ਬੰਦ ਪਈ ਕੋਠੀ ਦੇ ਤਾਲੇ ਤੋੜ ਕੇ ਲੱਖਾਂ ਰੁਪਏ ਦੀ ਨਗਦੀ ਤੇ ਲੱਖਾਂ ਰੁਪਏ ਦੇ ਸੋਨੇ ਦੇ ਗਹਿਣੇ ਚੋਰੀ ਕਰਨ ਦਾ ਸਮਾਚਾਰ ਮਿਲਿਆ ਹੈ। ਮੌਕੇ 'ਤੇ ਪੁੱਜੀ ਪੁਲਸ ਪਾਰਟੀ ਨੇ ਇਲਾਕੇ ਦੀ ਜਾਂਚ ਤੋਂ ਬਾਅਦ ਚੋਰਾਂ ਦੀ ਤਲਾਸ਼ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਿਟੀ ਪੁਲਸ ਨੂੰ ਦਿੱਤੀ ਆਪਣੀ ਸ਼ਿਕਾਇਤ 'ਚ ਗੁਰਮੀਤ ਕੌਰ ਪਤਨੀ ਮੱਖਣ ਸਿੰਘ ਨਿਵਾਸੀ ਮੁਹੱਲਾ ਸੰਤਪੁਰਾ ਕਪੂਰਥਲਾ ਨੇ ਦੱਸਿਆ ਕਿ ਉਨ੍ਹਾਂ ਦੇ ਪਤੀ ਵਿਦੇਸ਼ 'ਚ ਰਹਿੰਦੇ ਹਨ, ਉਹ ਕੁੱਝ ਦਿਨਾਂ ਲਈ ਤਰਨਤਾਰਨ ਆਪਣੇ ਕਿਸੇ ਰਿਸ਼ਤੇਦਾਰਾਂ ਕੋਲ ਗਈ ਹੋਈ ਸੀ। ਜਦੋਂ ਉਹ ਅੱਜ ਆਪਣੇ ਘਰ ਆ ਕੇ ਦੇਖਿਆ ਤਾਂ ਘਰ ਦਾ ਤਾਲੇ ਟੁੱਟੇ ਪਏ ਸੀ ਤੇ ਸਮਾਨ ਸਾਰਾ ਖਿਲਰਿਆ ਪਿਆ ਸੀ। ਘਰ 'ਚ ਪਏ 2.50 ਲੱਖ ਰੁਪਏ ਨਗਦ ਤੇ 21 ਤੋਲੇ ਸੋਨੇ ਦੇ ਗਹਿਣੇ ਤੇ ਹੋਰ ਸਮਾਨ ਚੋਰਾਂ ਵਲੋਂ ਚੋਰੀ ਕਰ ਲਿਆ ਗਿਆ। ਮੌਕੇ 'ਤੇ ਪੁੱਜੀ ਪੁਲਸ ਪਾਰਟੀ ਨੇ ਆਸੇ ਪਾਸੇ ਦੇ ਲੋਕਾਂ ਤੋਂ ਪੁੱਛ ਪੜਤਾਲ ਸ਼ੁਰੂ ਕਰ ਦਿੱਤੀ ਹੈ।
ਮੋਟਰਸਾਈਕਲ ਨੂੰ ਅਣਪਛਾਤੇ ਟਰਾਲੇ ਨੇ ਸਾਈਡ ਮਾਰੀ, ਬੱਚੇ ਦੀ ਮੌਤ
NEXT STORY