ਲੁਧਿਆਣਾ- ਲੁਧਿਆਣਾ ਦੇ ਸਰਕਾਰੀ ਹਸਪਤਾਲ 'ਚ ਇਕ ਹੀ ਦਿਨ 'ਚ ਚਾਰ ਨਵੇਂ ਜਨਮੇ ਬੱਚਿਆਂ ਦੀ ਡਲੀਵਰੀ ਦੌਰਾਨ ਮੌਤ ਹੋ ਗਈ। ਬੱਚਿਆਂ ਦੀ ਮੌਤ ਕਾਰਨ ਹਸਪਤਾਲ ਪ੍ਰਸ਼ਾਸਨ 'ਚ ਹੜਕੰਪ ਮਚ ਗਿਆ। ਦੇਖਦੇ ਹੀ ਦੇਖਦੇ ਸਾਰੇ ਉੱਚ-ਅਧਿਕਾਰੀ ਹਸਪਤਾਲ ਪਹੁੰਚ ਗਏ। ਇਸ ਸਬੰਧੀ ਜਦੋਂ ਲੁਧਿਆਣਾ ਦੇ ਸਿਵਲ ਸਰਜਨ ਡਾ. ਸੁਭਾਸ਼ ਬੱਤਾ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਦੱਸਿਆ ਕਿ ਇਸ ਗੰਭੀਰ ਮੁੱਦੇ 'ਤੇ ਜਾਂਚ ਕਮੇਟੀ ਬਿਠਾ ਦਿੱਤੀ ਗਈ ਹੈ ਅਤੇ ਜਾਂਚ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਅਸਲ ਕਾਰਨਾਂ ਦਾ ਪਤਾ ਚਲ ਸਕੇਗਾ ਅਤੇ ਉਸ ਤੋਂ ਬਾਅਦ ਜੇ ਕੋਈ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ 'ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਸਿਵਲ ਹਸਪਤਾਲ ਦੇ ਇਸ ਜੱਚਾ-ਬੱਚਾ ਵਾਰਡ ਦਾ ਉਦਘਾਟਨ ਅਜੇ ਕੁਝ ਦਿਨ ਪਹਿਲਾਂ ਹੀ ਕੀਤਾ ਗਿਆ ਸੀ ਅਤੇ ਉਦਘਾਟਨ ਤੋਂ ਪਹਿਲੇ ਹਫਤੇ ਹੀ ਇਹ ਘਟਨਾ ਘਟੀ। ਫਿਲਹਾਲ ਸਰਕਾਰ ਅਤੇ ਪ੍ਰਸ਼ਾਸਨ ਨੂੰ ਇਸ ਵਿਸ਼ੇ 'ਚ ਸਖ਼ਤ ਕਦਮ ਚੁੱਕਣੇ ਹੋਣਗੇ ਤਾਂ ਕਿ ਭਵਿੱਖ 'ਚ ਅਜਿਹੀਆਂ ਘਟਨਾਵਾਂ 'ਤੇ ਕਾਬੂ ਪਾਇਆ ਜਾ ਸਕੇ।
ਬੰਦ ਪਈ ਕੋਠੀ 'ਚੋਂ ਚੋਰਾਂ ਨੇ ਕੀਤੀ ਲੱਖਾਂ ਦੀ ਨਗਦੀ ਤੇ ਸੋਨੇ ਦੇ ਗਹਿਣੇ ਚੋਰੀ
NEXT STORY