ਬਰਨਾਲਾ- ਭਾਜਪਾ ਦੇ ਸੂਬਾ ਪ੍ਰਧਾਨ ਕਮਲ ਸ਼ਰਮਾ ਨੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਵਲੋਂ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਦੀ ਭਤੀਜੀ ਰੋਜ਼ੀ ਭੱਠਲ ਵਲੋਂ ਭਾਜਪਾ 'ਚ ਸ਼ਾਮਲ ਹੋਣ ਸਬੰਧੀ ਦਿੱਤੇ ਬਿਆਨ ਨੂੰ ਮੰਦਭਾਗਾ ਦੱਸਿਆ ਹੈ। ਕਮਲ ਸ਼ਰਮਾ ਨੇ ਕਿਹਾ ਕਿ ਔਰਤਾਂ ਬਾਰੇ ਇਸ ਤਰ੍ਹਾਂ ਦਾ ਬੇਤੁੱਕਾ ਬਿਆਨ ਦੇਣਾ ਕਾਂਗਰਸ ਪ੍ਰਧਾਨ ਨੂੰ ਸ਼ੋਭਾ ਨਹੀਂ ਦਿੰਦਾ। ਸਾਨੂੰ ਮਾਵਾਂ-ਭੈਣਾਂ ਬਾਰੇ ਇਸ ਤਰ੍ਹਾਂ ਦੀਆਂ ਗੱਲਾਂ ਨਹੀਂ ਕਰਨੀਆਂ ਚਾਹੀਦੀਆਂ ਅਤੇ ਕਦਰਾਂ-ਕੀਮਤਾਂ ਦਾ ਖਿਆਲ ਰੱਖਣਾ ਚਾਹੀਦਾ ਹੈ। ਇਹ ਬਿਆਨ ਭਾਜਪਾ ਪ੍ਰਧਾਨ ਕਮਲ ਸ਼ਰਮਾ ਨੇ ਬਰਨਾਲਾ ਵਿਖੇ ਇਕ ਪ੍ਰੈਸ ਕਾਨਫਰੰਸ ਦੌਰਾਨ ਦਿੱਤਾ ਸੀ। ਅਕਾਲੀ-ਭਾਜਪਾ ਗਠਜੋੜ ਦੇ ਆਗੂਆਂ ਵਲੋਂ ਇਕ-ਦੂਜੇ ਖਿਲਾਫ ਕੀਤੀ ਜਾ ਰਹੀ ਬਿਆਨਬਾਜ਼ੀ ਦੇ ਬਾਵਜੂਦ ਵੀ ਕਮਲ ਸ਼ਰਮਾ ਇਹੀ ਕਹਿ ਰਹੇ ਹਨ ਕਿ ਦੋਵੇਂ ਪਾਰਟੀਆਂ ਨਗਰ ਕੌਂਸਲ ਚੋਣਾਂ ਮਿਲ ਕੇ ਲੜਨਗੀਆਂ ਪਰ ਇਸ ਗਠਜੋੜ ਦੇ ਰਿਸ਼ਤੇ ਬਾਰੇ ਦਿੱਤੇ ਜਾ ਰਹੇ ਬਿਆਨਾਂ ਦੀ ਅਸਲ ਸੱਚਾਈ ਬਾਰੇ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ।
ਸਰਕਾਰੀ ਹਸਪਤਾਲ 'ਚ ਚਾਰ ਬੱਚਿਆਂ ਦੀ ਡਲੀਵਰੀ ਦੌਰਾਨ ਮੌਤ (ਵੀਡੀਓ)
NEXT STORY