ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪਤਨੀ ਜਸ਼ੋਦਾਬੇਨ ਨੇ ਇਕ ਇੰਟਰਵਿਊ ਦੌਰਾਨ ਆਪਣੀ ਦਿਲੀ ਇੱਛਾ ਜ਼ਾਹਰ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਆਪਣੇ ਪਤੀ ਨਰਿੰਦਰ ਮੋਦੀ ਤੋਂ ਕਈ ਸਾਲਾਂ ਤੋਂ ਵੱਖ ਰਹਿ ਰਹੀ ਹੈ ਪਰ ਉਸ ਨੂੰ ਇਹ ਸੰਤੁਸ਼ਟੀ ਜ਼ਰੂਰ ਹੈ ਕਿ ਪ੍ਰਧਾਨ ਮੰਤਰੀ ਦੀ ਪਤਨੀ ਦੇ ਰੂਪ ਵਿਚ ਉਸ ਦੀ ਇਕ ਵੱਖਰੀ ਪਛਾਣ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜਿਵੇਂ ਹੀ ਉਨ੍ਹਾਂ ਦੇ ਪਤੀ ਨੇ ਪ੍ਰਧਾਨ ਮੰਤਰੀ ਦੇ ਰੂਪ ਵਿਚ ਸਹੁੰ ਚੁੱਕੀ, ਉਨ੍ਹਾਂ ਦਾ ਸਾਰਾ ਜੀਵਨ ਬਦਲ ਗਿਆ। ਉਨ੍ਹਾਂ ਦੀ ਜ਼ਿੰਦਗੀ 'ਚ ਕਈ ਤਬਦੀਲੀਆਂ ਆਈਆਂ। ਸਕੂਲ ਵਿਚ ਅਧਿਆਪਕਾ ਰਹੀ ਜਸ਼ੋਦਾਬੇਨ ਹੁਣ ਦਿਨ-ਰਾਤ ਪੁਲਸ ਦੀ ਸੁਰੱਖਿਆ ਵਿਚ ਰਹਿੰਦੀ ਹੈ। ਜਸ਼ੋਦਾਬੇਨ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਦੇ ਪਤੀ ਨਰਿੰਦਰ ਮੋਦੀ ਇਕ ਵਾਰ ਮੈਨੂੰ ਬੁਲਾ ਲੈਣ ਤਾਂ ਮੈਂ ਚਲੀ ਜਾਵਾਂਗੀ।
ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਹਿਲੀ ਵਾਰ ਜਨਤਕ ਰੂਪ ਵਿਚ ਆਪਣੀ ਪਤਨੀ ਨੂੰ ਸਵੀਕਾਰ ਕੀਤਾ ਸੀ। ਉਨ੍ਹਾਂ ਨੇ ਲੋਕ ਸਭਾ ਚੋਣਾਂ ਲਈ ਭਰੇ ਨਾਮਜ਼ਦਗੀ ਪਰਚੇ ਵਿਚ ਮੈਨੂੰ ਆਪਣੀ ਪਤਨੀ ਦੱਸਿਆ ਸੀ। ਮੋਦੀ ਨੇ ਆਪਣੀ ਪਤਨੀ ਜਸ਼ੋਦਾਬੇਨ ਨੂੰ ਇਹ ਕਹਿ ਕੇ ਛੱਡ ਦਿੱਤਾ ਸੀ ਉਨ੍ਹਾਂ ਨੂੰ ਦੇਸ਼ ਦੀ ਸੇਵਾ ਕਰਨੀ ਹੈ। ਪਤਨੀ ਜਸ਼ੋਦਾਬੇਨ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦਾ ਜ਼ਰਾ ਵੀ ਅਫਸੋਸ ਨਹੀਂ ਹੈ ਕਿ ਉਨ੍ਹਾਂ ਦੇ ਪਤੀ ਨੇ ਉਨ੍ਹਾਂ ਨੂੰ ਛੱਡ ਦਿੱਤਾ, ਸਗੋਂ ਕਿ ਮਾਣ ਹੈ ਕਿ ਉਨ੍ਹਾਂ ਨੇ ਦੇਸ਼ ਦੀ ਸੇਵਾ ਕਰਨ ਦਾ ਰਾਹ ਚੁਣਿਆ ਹੈ।
ਟਰੇਨ ਦੇ ਡਿੱਬੇ ਤੋਂ ਸ਼ਕਤੀਸ਼ਾਲੀ ਬੰਬ ਬਰਾਮਦ
NEXT STORY