ਨਵੀਂ ਦਿੱਲੀ- ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਸੀਨੀਅਰ ਨੇਤਾ ਤਾਰਿਕ ਅਨਵਰ ਨੇ ਕਿਹਾ ਹੈ ਕਿ ਉਨ੍ਹਾਂ ਦੀ ਪਾਰਟੀ ਅੱਖ ਬੰਦ ਕਰਕੇ ਸਰਕਾਰ ਦਾ ਸਮਰਥਨ ਨਹੀਂ ਕਰੇਗੀ ਅਤੇ ਕਾਲੇ ਧਨ ਵਰਗੇ ਮੁੱਦਿਆਂ ਨੂੰ ਉਹ ਸੰਸਦ 'ਚ ਉਠਾਏਗੀ। ਅਨਵਰ ਨੇ ਸੰਸਦ ਭਵਨ ਪਰਿਵਰ 'ਚ ਪੱਤਰਕਾਰਾਂ ਨਾਲ ਗੱਲਬਾਤ 'ਚ ਕਿਹਾ ਕਿ ਲੋਕ ਸਭਾ ਚੋਣਾਂ ਪ੍ਰਚਾਰ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 100 ਦਿਨ 'ਚ ਵਿਦੇਸ਼ਾਂ 'ਚ ਜਮ੍ਹਾ ਕਾਲੇ ਧਨ ਨੂੰ ਦੇਸ਼ 'ਚ ਲਿਆਉਣ ਦਾ ਵਾਅਦਾ ਕੀਤਾ ਸੀ ਪਰ ਹੁਣ ਤੱਕ ਇਸ ਸੰਬੰਧ 'ਚ ਕੁਝ ਨਹੀਂ ਹੋਇਆ ਹੈ। ਉਨ੍ਹਾਂ ਕਿਹਾ ਹੈ ਕਿ ਰਾਸ਼ਟਰੀ ਅਤੇ ਜਨਹਿਤ ਦੇ ਵਿਧਾਇਕਾਂ ਦਾ ਉਨ੍ਹਾਂ ਦੀ ਪਾਰਟੀ ਸਮਰਥਨ ਕਰੇਗੀ। ਉਨ੍ਹਾਂ ਕਿਹਾ ਹੈ ਕਿ ਵਿਰੋਧੀ ਧਿਰ ਨੇ ਸਰਕਾਰ ਨੂੰ ਸਦਨ 'ਚ ਸਹਿਯੋਗ ਦਾ ਭਰੋਸਾ ਦਿੱਤਾ ਹੈ ਪਰ ਸਰਕਾਰ ਨੂੰ ਵੀ ਵਿਰੋਧੀ ਧਿਰ ਨੂੰ ਵਿਸ਼ਵਾਸ 'ਚ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਹੈ ਕਿ ਸਰਕਾਰ ਨੂੰ ਵਿਰੋਧੀ ਧਿਰ ਹਿੱਤ ਦੇ ਮੁੱਦਿਆਂ ਨੂੰ ਉਠਾਉਣ ਦੇਣਾ ਚਾਹੀਦਾ।
ਅਦਾਲਤ ਨੇ 8 ਸਾਲਾ ਬੱਚੀ ਨਾਲ ਰੇਪ ਕਰਨ ਦੇ ਦੋਸ਼ੀ ਨੂੰ ਬਰੀ ਕੀਤਾ
NEXT STORY