ਮੋਗਾ, (ਆਜ਼ਾਦ)- ਮੋਗਾ ਪੁਲਸ ਵਲੋਂ ਨਸ਼ੀਲੇ ਪਦਾਰਥਾਂ ਦਾ ਧੰਦਾ ਕਰਨ ਵਾਲਿਆਂ ਖਿਲਾਫ ਪੰਜਾਬ ਸਰਕਾਰ ਦੇ ਸਖਤ ਨਿਰਦੇਸ਼ਾਂ 'ਤੇ ਚਲਾਈ ਜਾ ਰਹੀ ਮੁਹਿੰਮ ਤਹਿਤ ਸੀ. ਆਈ. ਏ. ਸਟਾਫ਼ ਮੋਗਾ ਦੇ ਥਾਣੇਦਾਰ ਦਿਲਬਾਰ ਅਲੀ ਨੇ ਗਸ਼ਤ ਦੌਰਾਨ ਭੁਪਿੰਦਰ ਸਿੰਘ ਨਿਵਾਸੀ ਗੋਧੇਵਾਲਾ, ਧਰਮ ਸਿੰਘ ਨਗਰ ਮੋਗਾ ਨੂੰ ਕਾਬੂ ਕਰਕੇ ਉਸ ਤੋਂ 500 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ, ਦੋਸ਼ੀ ਖਿਲਾਫ ਥਾਣਾ ਸਿਟੀ ਸਾਊਥ ਮੋਗਾ 'ਚ ਮਾਮਲਾ ਦਰਜ ਕੀਤਾ ਗਿਆ ਹੈ। ਥਾਣੇਦਾਰ ਦਿਲਬਾਰ ਅਲੀ ਨੇ ਦੱਸਿਆ ਕਿ ਜਦੋਂ ਉਹ ਪੁਲਸ ਪਾਰਟੀ ਸਹਿਤ ਗਸ਼ਤ ਕਰਦੇ ਹੋਏ ਲਿੰਕ ਰੋਡ ਵਿਸ਼ਵਕਰਮਾ ਨਗਰ ਮੋਗਾ ਕੋਲ ਜਾ ਰਹੇ ਸਨ ਤਾਂ ਸ਼ੱਕ ਦੇ ਆਧਾਰ 'ਤੇ ਦੋਸ਼ੀ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ ਉਕਤ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ। ਇਸ ਤਰ੍ਹਾਂ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਨੇ ਗਸ਼ਤ ਦੌਰਾਨ ਸੁਖਚੈਨ ਸਿੰਘ ਨਿਵਾਸੀ ਬੇਦੀ ਨਗਰ ਮੋਗਾ ਨੂੰ ਕਾਬੂ ਕਰਕੇ ਉਸ ਤੋਂ 500 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ, ਦੋਸ਼ੀ ਖਿਲਾਫ ਥਾਣਾ ਸਿਟੀ ਸਾਊਥ ਮੋਗਾ 'ਚ ਮਾਮਲਾ ਦਰਜ ਕੀਤਾ ਗਿਆ ਹੈ। ਪੁਲਸ ਸੂਤਰਾਂ ਅਨੁਸਾਰ ਜਦੋਂ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਇਲਾਕੇ 'ਚ ਗਸ਼ਤ ਕਰਦੇ ਹੋਏ ਸ਼ਾਮ ਸਮੇਂ ਚੌਰਸਤਾ ਬੁੱਕਣਵਾਲਾ ਰੋਡ 'ਤੇ ਜਾ ਰਹੇ ਸਨ ਤਾਂ ਪੁਲਸ ਪਾਰਟੀ ਨੇ ਸ਼ੱਕ ਦੇ ਆਧਾਰ 'ਤੇ ਕਥਿਤ ਦੋਸ਼ੀ ਨੂੰ ਰੋਕਿਆ, ਜੋ ਸਕੂਟਰ 'ਤੇ ਜਾ ਰਿਹਾ ਸੀ ਅਤੇ ਤਲਾਸ਼ੀ ਲੈਣ 'ਤੇ ਉਸ ਕੋਲੋਂ ਉਕਤ ਨਸ਼ੀਲਾ ਪਾਊਡਰ ਬਰਾਮਦ ਹੋਇਆ। ਪੁਲਸ ਸੂਤਰਾਂ ਅਨੁਸਾਰ ਦੋਵਾਂ ਦੋਸ਼ੀਆਂ ਨੂੰ ਪੁੱਛਗਿੱਛ ਤੋਂ ਬਾਅਦ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਜਾਵੇਗਾ।
ਸਰਕਾਰ ਨੇ ਪੰਜਾਬ ਤੋਂ ਮੂੰਹ ਫੇਰ ਰੱਖਿਐ : ਬੂਟਾ ਸਿੰਘ ਰਣਸੀਂਹ
NEXT STORY