ਮੋਗਾ, (ਆਜ਼ਾਦ)- ਮੋਗਾ-ਬਾਘਾਪੁਰਾਣਾ ਰੋਡ 'ਤੇ ਸਥਿਤ ਪਿੰਡ ਸਿੰਘਾਂਵਾਲਾ ਨੇੜੇ ਤੇਜ਼ ਰਫਤਾਰ ਅਣਪਛਾਤੇ ਵ੍ਹੀਕਲ ਦੀ ਲਪੇਟ 'ਚ ਆ ਕੇ ਸਕੂਟਰੀ ਚਾਲਕ ਮਨਜੀਤ ਕੁਮਾਰ (32) ਨਿਵਾਸੀ ਪਿੰਡ ਸਿੰਘਾਂਵਾਲਾ ਦੀ ਮੌਤ ਹੋ ਜਾਣ ਦਾ ਪਤਾ ਲੱਗਾ ਹੈ। ਇਸ ਸੰਬੰਧ ਵਿਚ ਥਾਣਾ ਚੜਿੱਕ ਦੇ ਹੌਲਦਾਰ ਕਮਲਜੀਤ ਸਿੰਘ ਵਲੋਂ ਮ੍ਰਿਤਕ ਦੇ ਭਰਾ ਮਨਦੀਪ ਕੁਮਾਰ ਦੇ ਬਿਆਨਾਂ 'ਤੇ ਕਾਰਵਾਈ ਕੀਤੀ ਗਈ ਹੈ। ਪੁਲਸ ਸੂਤਰਾਂ ਅਨੁਸਾਰ ਮ੍ਰਿਤਕ ਮਿਹਨਤ-ਮਜ਼ਦੂਰੀ ਦਾ ਕੰਮ ਕਰਦਾ ਸੀ। ਬੀਤੀ ਰਾਤ ਉਹ ਆਪਣੀ ਸਕੂਟਰੀ 'ਤੇ ਬਾਘਾਪੁਰਾਣਾ ਤੋਂ ਵਾਪਸ ਪਿੰਡ ਸਿੰਘਾਂਵਾਲਾ ਆ ਰਿਹਾ ਸੀ, ਜਦੋਂ ਉਹ ਪਿੰਡ ਦੇ ਨੇੜੇ ਪੁੱਜਾ ਤਾਂ ਅਚਾਨਕ ਸੜਕ ਵਿਚਕਾਰ ਆਏ ਆਵਾਰਾ ਪਸ਼ੂ ਨੂੰ ਬਚਾਉਣ ਦਾ ਯਤਨ ਕਰਦਿਆਂ ਕਿਸੇ ਅਣਪਛਾਤੇ ਵ੍ਹੀਕਲ ਨੇ ਟੱਕਰ ਮਾਰੀ, ਜਿਸ ਕਾਰਨ ਉਹ ਸਕੂਟਰੀ ਸਹਿਤ ਡਿੱਗ ਪਿਆ ਅਤੇ ਮੌਕੇ 'ਤੇ ਹੀ ਉਸ ਦੀ ਮੌਤ ਹੋ ਗਈ। ਹਾਦਸੇ ਦਾ ਪਤਾ ਲੱਗਣ 'ਤੇ ਪਿੰਡ ਦੇ ਲੋਕ ਇਕੱਠੇ ਹੋ ਗਏ ਅਤੇ ਪੁਲਸ ਨੂੰ ਸੂਚਿਤ ਕੀਤਾ, ਜਾਂਚ ਅਧਿਕਾਰੀ ਹੌਲਦਾਰ ਕਮਲਜੀਤ ਸਿੰਘ ਨੇ ਕਿਹਾ ਕਿ ਮਨਜੀਤ ਕੁਮਾਰ ਦੀ ਲਾਸ਼ ਨੂੰ ਅੱਜ ਸਿਵਲ ਹਸਪਤਾਲ ਮੋਗਾ ਵਿਚੋਂ ਪੋਸਟਮਾਰਟਮ ਕਰਾਉਣ ਦੇ ਬਾਅਦ ਵਾਰਿਸਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਅਣਪਛਾਤੇ ਟਰੱਕ ਦਾ ਸੁਰਾਗ ਲਗਾਉਣ ਦਾ ਯਤਨ ਕਰ ਰਹੇ ਹਨ।
ਨਸ਼ੀਲੇ ਪਾਊਡਰ ਸਣੇ 2 ਕਾਬੂ
NEXT STORY