ਧੂਰੀ (ਜੈਨ) - ਗਜ਼ਟਿਡ ਐਂਡ ਨਾਨ ਗਜ਼ਟਿਡ ਐੱਸ.ਸੀ/ਬੀ.ਸੀ. ਇੰਪਲਾਈਜ਼ ਵੈੱਲਫੇਅਰ ਫੈੱਡਰੇਸ਼ਨ ਪੰਜਾਬ ਦੇ ਸੱਦੇ 'ਤੇ ਅੱਜ ਫੈੱਡਰੇਸ਼ਨ ਦੀ ਜ਼ਿਲਾ ਇਕਾਈ ਵਲੋਂ ਹਲਕਾ ਸ਼ੇਰਪੁਰ ਤੋਂ ਵਿਧਾਇਕਾ ਹਰਚੰਦ ਕੌਰ ਦੇ ਧੂਰੀ ਸਥਿਤ ਨਿਵਾਸ ਅੱਗੇ ਧਰਨਾ ਦਿੱਤਾ ਗਿਆ। ਫੈੱਡਰੇਸ਼ਨ ਦੇ ਜ਼ਿਲਾ ਪ੍ਰਧਾਨ ਲੱਛਮਣ ਸਿੰਘ ਕੈਂਥ ਦੀ ਅਗਵਾਈ ਹੇਠ ਦਿੱਤੇ ਗਏ ਇਸ ਧਰਨੇ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਨਾਅਰੇਬਾਜ਼ੀ ਕਰਦੇ ਹੋਏ ਰਾਖਵੇਂਕਰਨ ਵਿਰੋਧੀ ਪੱਤਰ ਦੀ ਤਿੱਖੇ ਸ਼ਬਦਾਂ 'ਚ ਨਿੰਦਾ ਕੀਤੀ। ਇਸ ਮੌਕੇ ਫੈੱਡਰੇਸ਼ਨ ਦੇ ਜ਼ਿਲਾ ਜਨਰਲ ਸਕੱਤਰ ਗੁਰਮੁੱਖ ਸਿੰਘ ਨੇ ਦੱਸਿਆ ਕਿ ਲੰਘੀ 10 ਅਕਤੂਬਰ ਨੂੰ ਪੰਜਾਬ ਦੇ ਪ੍ਰਸੋਨਲ ਵਿਭਾਗ ਵਲੋਂ ਜੋ ਰਾਖਵੇਂਕਰਨ ਵਿਰੋਧੀ ਪੱਤਰ ਜਾਰੀ ਕੀਤਾ ਗਿਆ ਸੀ, ਦੇ ਰੋਸ ਵਜੋਂ ਸਮੂਹ ਵਿਧਾਇਕਾਂ ਦੇ ਨਿਵਾਸ 'ਤੇ ਧਰਨੇ ਦੇਣ ਦੇ ਵਿੱਢੇ ਗਏ ਸੰਘਰਸ਼ ਦੀ ਲੜੀ 'ਚ ਹੀ ਇਹ ਧਰਨਾ ਦਿੱਤਾ ਜਾ ਰਿਹਾ ਹੈ। ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਫੈੱਡਰੇਸ਼ਨ ਦੇ ਸੂਬਾਈ ਸੀ. ਮੀਤ ਪ੍ਰਧਾਨ ਜੱਗਾ ਸਿੰਘ ਨੇ ਉਕਤ ਪੱਤਰ ਨੂੰ ਗੈਰ-ਸੰਵਿਧਾਨਿਕ ਕਰਾਰ ਦਿੰਦਿਆਂ ਤੁਰੰਤ ਇਸ ਨੂੰ ਰੱਦ ਕਰਨ ਦੀ ਮੰਗ ਕੀਤੀ। ਉਨ੍ਹਾਂ ਇਸ ਪੱਤਰ ਨੂੰ ਐੱਸ. ਸੀ./ਬੀ. ਸੀ. ਵਰਗ ਦੇ ਲੋਕਾਂ ਨਾਲ ਧੋਖਾ ਕਰਾਰ ਦਿੱਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਨਾਜਰ ਸਿੰਘ ਸੰਧੂ, ਮਲਕੀਤ ਸਿੰਘ, ਸੁਖਦੇਵ ਸਿੰਘ, ਭਗਵਾਨ ਸਿੰਘ, ਲਖਵੀਰ ਸਿੰਘ, ਗੁਰਮੇਲ ਸਿੰਘ, ਸੰਤ ਸਿੰਘ ਅਤੇ ਸ਼ਿੰਗਾਰਾ ਸਿੰਘ ਆਦਿ ਵੀ ਹਾਜ਼ਰ ਸਨ।
ਅਕਾਲ ਅਕੈਡਮੀਆਂ 'ਚ ਨਵੀਂ ਤਕਨੀਕ ਨਾਲ ਇਮਾਰਤ ਬਣਾਉਣ ਦੀ ਸ਼ੁਰੂਆਤ
NEXT STORY