ਵਾਸ਼ਿੰਗਟਨ— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕੰਮਕਾਜ਼ ਦੀ ਸ਼ੈਲੀ ਤੇ ਸਾਰਿਆਂ ਦੇ ਵਿਕਾਸ ਦੇ ਲਈ ਉਨ੍ਹਾਂ ਦੇ 'ਸੰਕਲਪ' ਦੀ ਤਾਰੀਫ ਕਰਦੇ ਹੋਏ ਅਮਰੀਕਾ ਦੇ ਦੋ ਸੀਨੀਅਰ ਡਿਪਲੋਮੈਟਾਂ ਨੇ ਕਿਹਾ ਕਿ ਉਨ੍ਹਾਂ ਦੀ ਅਗਵਾਈ ਵਿਚ ਭਾਰਤ ਵਿਚ ਇਕ ਨਵੇਂ ਯੁੱਗ ਦੀ ਸ਼ੁਰੂਆਤ ਹੋ ਗਈ ਹੈ। ਨਾਗਰਿਕ ਸੁਰੱਖਿਆ, ਲੋਕਤੰਤਰ ਅਤੇ ਮਨੁੱਖੀ ਅਧਿਕਾਰ ਦੀ ਵਿਦੇਸ਼ ਮੰਤਰੀ ਸਾਰਾ ਸਵੇਲ ਨੇ ਪੱਤਰਕਾਰਾਂ ਨੂੰ ਇਹ ਗੱਲ ਕਹੀ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਅਰਥਵਿਵਸਥਾ ਨੂੰ ਖੋਲ੍ਹਣ, ਉਸ ਨੂੰ ਰਫਤਾਰ ਦੇਣ 'ਤੇ ਜ਼ਿਆਦਾ ਧਿਆਨ ਦੇ ਰਹੀ ਹੈ। ਇਸ ਦੇ ਨਾਲ ਉਨ੍ਹਾਂ ਦੀ ਵਚਨਬੱਧਤਾ ਸਮਾਜ ਨੂੰ ਜ਼ਿਆਦਾ ਖੋਲ੍ਹਣ ਦੇ ਨਾਲ ਵੀ ਜੁੜੀ ਹੈ। ਮੋਦੀ ਸਰਕਾਰ ਦੇ ਨਾਲ ਗੱਲਬਾਤ ਕਰਨ ਅਤੇ ਨਾਗਰਿਕ ਸਮਾਜ ਅਤੇ ਮਨੁੱਖੀ ਅਧਿਕਾਰ ਸਮੂਹਾਂ ਦੇ ਮੈਂਬਰਾਂ ਨਾਲ ਮੁਲਾਕਾਤ ਕਰਨ ਤੋਂ ਬਾਅਦ ਅਮਰੀਕਾ ਤੋਂ ਪਰਤੀ ਸਾਰਾ ਨੇ 'ਪ੍ਰਭਾਵਸ਼ਾਲੀ ਤਰੀਕਿਆਂ ਨਾਲ ਮਹਿਲਾਵਾਂ, ਬੱਚਿਆਂ ਅਤੇ ਸਮਾਜ ਦੇ ਦੂਜੇ ਵਰਗਾਂ ਨਾਲ ਜੁੜੇ ਮੁੱਦੇ ਹੱਥ ਵਿਚ ਲੈਣ ਅਤੇ ਸਾਰਿਆਂ ਦੇ ਵਿਕਾਸ ਲਈ ਵਚਨਬੱਧਤਾ ਦੇ ਲਈ ਵੀ ਪ੍ਰਧਾਨ ਮੰਤਰੀ ਮੋਦੀ ਦੀ ਤਾਰੀਫ ਕੀਤੀ।
ਚੀਨ 'ਚ ਮਹਿਲਾ ਤਸਕਰੀ ਦੇ ਦੋਸ਼ 'ਚ 31 ਗ੍ਰਿਫਤਾਰ
NEXT STORY