ਚੀਮਾ ਮੰਡੀ (ਬੇਦੀ) - ਕਸਬੇ ਦੇ ਵਾਰਡ ਨੰ. 10 ਵਿਚ ਬਿਨਾਂ ਮੀਂਹ ਤੋਂ ਖੜ੍ਹਾ ਪਾਣੀ ਅਤੇ ਫੈਲੀ ਗੰਦਗੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਚਲਾਈ 'ਸਵੱਛ ਭਾਰਤ ਮੁਹਿੰਮ' 'ਤੇ ਪਾਣੀ ਫੇਰ ਦਿੱਤਾ ਹੈ। ਜਾਣਕਾਰੀ ਦਿੰਦੇ ਹੋਏ ਵਾਰਡ ਵਾਸੀ ਗੁਰਦਾਸ ਸਿੰਘ, ਜਸਵੀਰ ਸਿੰਘ ਅਤੇ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਇਸ ਵਾਰਡ ਵਿਚ ਘਰਾਂ ਦੇ ਪਾਣੀ ਦੀ ਨਿਕਾਸੀ ਦਾ ਇੰਨਾ ਜ਼ਿਆਦਾ ਬੁਰਾ ਹਾਲ ਹੈ ਕਿ ਬਿਨਾਂ ਮੀਂਹ ਤੋਂ ਪਾਣੀ ਨਾਲੀਆਂ 'ਚੋਂ ਓਵਰਫਲੋਅ ਹੋ ਕੇ ਸੜਕਾਂ 'ਤੇ ਖੜ੍ਹਾ ਰਹਿੰਦਾ ਹੈ ਅਤੇ ਸਕੂਲੀ ਬੱਚਿਆਂ ਨੂੰ ਇਸ ਪਾਣੀ ਵਿਚੋਂ ਦੀ ਲੰਘਣਾ ਪੈਂਦਾ ਹੈ। ਪਾਣੀ ਖੜ੍ਹਨ ਨਾਲ ਜਿਥੇ ਬਦਬੂ ਮਾਰਦੀ ਰਹਿੰਦੀ ਹੈ ਉਥੇ ਮੱਛਰ ਪਲਣ ਕਾਰਨ ਬੀਮਾਰੀਆਂ ਫੈਲਣ ਦਾ ਵੀ ਖਦਸ਼ਾ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਨਗਰ ਪੰਚਾਇਤ ਦੇ ਸਫਾਈ ਕਰਮਚਾਰੀਆਂ ਵਲੋਂ ਵਾਰ-ਵਾਰ ਹੜਤਾਲ ਕਰਨ 'ਤੇ ਗੰਦਗੀ ਦੇ ਢੇਰ ਲੱਗੇ ਹੋਏ ਹਨ। ਉਨ੍ਹਾਂ ਮੰਗ ਕੀਤੀ ਕਿ ਉਨ੍ਹਾਂ ਦੇ ਇਸ ਮਸਲੇ ਦਾ ਹੱਲ ਕਰਵਾਇਆ ਜਾਵੇ।
ਕਿਸੇ ਬਾਹਰੀ ਵਿਅਕਤੀ ਨੂੰ ਟਿਕਟ ਦਿੱਤੀ ਤਾਂ...
NEXT STORY