ਪੁੰਛ— ਕਾਂਗਰਸ ਉਪ ਪ੍ਰਧਾਨ ਰਾਹੁਲ ਗਾਂਧੀ ਨੇ ਮੋਦੀ ਸਰਕਾਰ 'ਤੇ ਹਮਲਾ ਬੋਲਦੇ ਹੋਏ ਅੱਜ ਦੋਸ਼ ਲਗਾਇਆ ਕਿ ਉਸ ਨੂੰ ਵੱਡੇ ਉਦਯੋਗਪਤੀ ਚਲਾ ਰਹੇ ਹਨ। ਰਾਹੁਲ ਨੇ ਕਿਹਾ ਕਿ ਆਸਟ੍ਰੇਲੀਆ 'ਚ ਇਕ ਪ੍ਰਾਜੈਕਟ ਲਈ ਅਡਾਨੀ ਗਰੁੱਪ ਨੂੰ 6000 ਕਰੋੜ ਰੁਪਏ ਦਾ ਕਰਜ਼ਾ ਦਿੱਤਾ ਗਿਆ ਪਰ ਹੜ੍ਹ ਪ੍ਰਭਾਵਿਤ ਜੰਮੂ-ਕਸ਼ਮੀਰ ਨੂੰ ਇਕ ਹਜ਼ਾਰ ਕਰੋੜ ਰੁਪਏ ਦੀ ਸਹਾਇਤਾ ਦਾ ਵਾਅਦਾ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਪੁੰਛ 'ਚ ਇਕ ਰੈਲੀ ਦੌਰਾਨ ਕਿਹਾ ਕਿ ਮੋਦੀ ਨੇ ਜਿਹੜਾ ਹੜ੍ਹ ਪ੍ਰਭਾਵਿਤਾਂ ਲਈ ਇਕ ਹਜ਼ਾਰ ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਸੀ ਉਹ ਸੂਬੇ 'ਚ ਕਿਤੇ ਨਜ਼ਰ ਨਹੀਂ ਆ ਰਿਹਾ। ਰਾਹੁਲ ਨੇ ਕਿਹਾ ਕਿ ਭਾਜਪਾ ਤੇ ਐੱਨ. ਡੀ. ਏ. ਸਰਕਾਰ ਲੋਕਾਂ ਵਿਚਾਲੇ ਦਰਾਰ ਪੈਦਾ ਕਰਦੇ ਹਨ। ਜੰਮੂ-ਕਸ਼ਮੀਰ 'ਚ ਸ਼ਾਂਤੀ ਯੂ. ਪੀ. ਏ. ਸਰਕਾਰ ਨੇ ਲਿਆਂਦੀ ਸੀ।
ਸ਼ਾਹ ਤੇ ਮੋਦੀ ਬਣਾਉਣਗੇ ਭਾਜਪਾ ਦੀ ਨਵੀਂ ਟੀਮ
NEXT STORY