ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਲ 2008 ਦੇ 26/11 ਮੁੰਬਈ ਹਮਲੇ 'ਚ ਮਾਰੇ ਗਏ ਲੋਕਾਂ ਨੂੰ ਆਪਣੀ ਸ਼ਰਧਾਂਜਲੀ ਦਿੱਤੀ। ਮੁੰਬਈ ਹਮਲੇ ਦੀ ਅੱਜ 6ਵੀਂ ਬਰਸੀ ਹੈ ਅਤੇ ਪ੍ਰਧਾਨ ਮੰਤਰੀ ਨੇ ਆਪਣੇ ਟਵਿੱਟਰ 'ਤੇ ਲਿਖਿਆ ਕਿ ਮੁੰਬਈ ਵਿਚ ਅੱਤਵਾਦੀ ਹਮਲੇ ਵਿਚ ਨਿਰਦੋਸ਼ ਲੋਕਾਂ ਨੇ ਆਪਣੀ ਜਾਨ ਗਵਾਈ। ਉਨ੍ਹਾਂ ਪ੍ਰਤੀ ਮੈਂ ਬਹੁਤ ਦੁੱਖੀ ਹਾਂ।
ਉਨ੍ਹਾਂ ਨੇ ਕਿਹਾ ਕਿ ਅਸੀਂ ਅੱਤਵਾਦ ਵਿਰੁੱਧ ਇਕਜੁਟ ਹੋ ਕੇ ਇਸ ਨੂੰ ਜੜ੍ਹ ਤੋਂ ਉਖਾੜ ਸੁੱਟਣਾ ਹੋਵੇਗਾ। ਜ਼ਿਕਰਯੋਗ ਹੈ ਕਿ ਮੋਦੀ ਇਸ ਸਮੇਂ ਕਾਠਮੰਡੂ ਦੀ ਯਾਤਰਾ 'ਤੇ ਹਨ ਅਤੇ ਉਨ੍ਹਾਂ ਨੇ ਟਵਿੱਟਰ 'ਤੇ ਟਵੀਟ ਕਰ ਕੇ ਆਪਣਾ ਦੁੱਖ ਜ਼ਾਹਰ ਕੀਤਾ ਹੈ।
26/11 ਦੀ 6ਵੀਂ ਬਰਸੀ- ਇਸ ਤਰ੍ਹਾਂ ਖੇਡਿਆ ਗਿਆ ਸੀ 26/11 ਦਾ ਖੂਨੀ ਖੇਡ
NEXT STORY