ਪਟਿਆਲਾ : ਪਟਿਆਲਾ 'ਚ ਦੇਰ ਰਾਤ ਇਕ ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਤੋਂ ਬਾਅਦ ਪਰਿਵਾਰ ਵਾਲਿਆਂ ਅਤੇ ਪੁਲਸ ਵਾਲਿਆਂ 'ਚ ਕਾਰਵਾਈ ਨੂੰ ਲੈ ਕੇ ਝੜਪ ਹੋ ਗਈ ਜਿਸ ਵਿਚ ਗੁੱਸੇ 'ਚ ਆਏ ਲੋਕਾਂ ਨੇ ਇਕ ਪੀ.ਸੀ.ਆਰ. ਮੁਲਾਜ਼ਮ ਨੂੰ ਕੁੱਟ-ਕੁੱਟ ਕੇ ਜ਼ਖਮੀ ਕਰ ਦਿੱਤਾ ਅਤੇ ਕੁੱਝ ਦੇਰ ਰਸਤਾ ਬੰਦ ਕਰਕੇ ਪੁਲਸ ਖਿਲਾਫ ਨਾਅਰੇਬਾਜ਼ੀ ਕੀਤੀ ਜਿਸ ਕਾਰਨ ਰਾਤ ਦੇ ਸਮੇਂ ਬਠਿੰਡਾ-ਚੰਡੀਗ਼ੜ੍ਹ ਰੋਡ 'ਤੇ ਜਾਮ ਦੀ ਸਥਿਤੀ ਬਣੀ ਰਹੀ।
ਮਿਲੀ ਜਾਣਕਾਰੀ ਮੁਤਾਬਕ ਪਟਿਆਲਾ ਦੇ ਰਾਜਪੁਰਾ ਰੋਡ 'ਤੇ ਦੇਰ ਰਾਤ ਕਾਰ ਅਤੇ ਬਾਈਕ ਦੀ ਟੱਕਰ ਤੋਂ ਬਾਅਦ ਮੋਟਰਸਾਈਕਲ ਸਵਾਰ ਸੋਹਨ ਲਾਲ ਗੋਇਲ ਦੀ ਮੌਤ ਹੋ ਗਈ ਜਿਸ ਤੋਂ ਬਾਅਦ ਮੌਕੇ 'ਤੇ ਪਹੁੰਚੇ ਪਰਿਵਾਰ ਵਾਲਿਆਂ ਨੇ ਦੋਸ਼ ਲਗਾਇਆ ਕਿ ਉਨ੍ਹਾਂ ਨੇ ਕਾਰ ਸਵਾਰ ਦੋਸ਼ੀ ਨੂੰ ਫੜ ਲਿਆ ਸੀ ਪਰ ਪੁਲਸ ਦੇ ਇਕ ਮੁਲਾਜ਼ਮ ਨੇ ਉਸ ਨੂੰ ਮੌਕੇ ਤੋਂ ਭਜਾ ਦਿੱਤਾ ਜਿਸ ਨੂੰ ਲੈ ਕੇ ਪਰਿਵਾਰ ਵਾਲੇ ਗੁੱਸੇ 'ਚ ਆ ਗਏ ਅਤੇ ਉਨ੍ਹਾਂ ਨੇ ਮੁਲਾਜ਼ਮ ਦਾ ਸ਼ਰੇਆਮ ਕੁਟਾਪਾ ਚਾੜ੍ਹ ਦਿੱਤਾ।
ਦੂਜੇ ਪਾਸੇ ਪੁਲਸ ਮੁਲਾਜ਼ਮ ਨੇ ਕਿਹਾ ਕਿ ਉਸ 'ਤੇ ਲਗਾਏ ਗਏ ਸਾਰੇ ਦੋਸ਼ ਗਲਤ ਹਨ ਉਹ ਤਾਂ ਉਨ੍ਹਾਂ ਦੀ ਮਦਦ ਕਰ ਰਿਹਾ ਸੀ ਪਰ ਭੜਕੀ ਹੋਈ ਭੀੜ ਨੇ ਉਨ੍ਹਾਂ ਨੂੰ ਹੀ ਕੁੱਟ ਸਿੱਟਿਆ। ਮੌਕੇ 'ਤੇ ਪਹੁੰਚੇ ਪਟਿਆਲਾ ਪੁਲਸ ਦੇ ਆਲਾ ਅਧਿਕਾਰੀਆਂ ਨੇ ਭੜਕੇ ਲੋਕਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਅਤੇ ਕਾਰਵਾਈ ਕਰਨ ਦਾ ਭਰੋਸਾ ਦੇ ਕੇ ਮਾਮਲਾ ਸ਼ਾਂਤ ਕੀਤਾ।
'ਮਜੀਠੀਆ ਸਾਹਿਬ...ਸੱਤਾ ਕੌਣ ਸੀ?'- ਮਨਪ੍ਰੀਤ (ਵੀਡੀਓ)
NEXT STORY