ਪਾਲਘਰ- ਮਹਾਰਾਸ਼ਟਰ ’ਚ ਪਾਲਘਰ ਜ਼ਿਲੇ ਦੇ ਵਸਈ ਇਲਾਕੇ ’ਚ ਆਪਣੀ ਨਾਬਾਲਗ ਬੇਟੀ ਨਾਲ ਕਥਿਤ ਤੌਰ ’ਤੇ ਬਲਾਤਕਾਰ ਕਰਨ ਦੇ ਮਾਮਲੇ ’ਚ 40 ਸਾਲਾ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਨੱਲਸੋਪਾਰਾ ਥਾਣੇ ਦੇ ਇੰਸਪੈਕਟਰ ਰਵਿੰਦਰ ਬਡਗੁਜਰ ਨੇ ਦੱਸਿਆ ਕਿ ਕਿਰਾਨੇ ਦੀ ਦੁਕਾਨ ’ਚ ਕੰਮ ਕਰਨ ਵਾਲੇ ਦੋਸ਼ੀ ਨੇ ਆਪਣੀ ਪਤਨੀ ਦੇ ਕੰਮ ’ਤੇ ਜਾਣ ਤੋਂ ਬਾਅਦ ਘਰ ’ਚ ਆਪਣੀ 12 ਸਾਲਾ ਬੇਟੀ ਨਾਲ ਇਕ ਸਾਲ ਦੌਰਾਨ 3-4 ਵਾਰ ਬਲਾਤਕਾਰ ਕੀਤਾ।
ਉਨ੍ਹਾਂ ਨੇ ਦੱਸਿਆ ਕਿ ਡਰ ਦੇ ਮਾਰੇ ਲੜਕੀ ਨੇ ਆਪਣੀ ਮਾਂ ਨੂੰ ਪਹਿਲਾਂ ਇਸ ਘਟਨਾ ਦੀ ਜਾਣਕਾਰੀ ਨਹੀਂ ਦਿੱਤੀ ਸੀ। ਹਾਲਾਂਕਿ ਮੰਗਲਵਾਰ ਨੂੰ ਉਸ ਨੇ ਜਾਣਕਾਰੀ ਦਿੱਤੀ, ਜਿਸ ਤੋਂ ਬਾਅਦ ਪੁਲਸ ’ਚ ਸ਼ਿਕਾਇਤ ਦਰਜ ਕਰਵਾਈ ਗਈ। ਉਨ੍ਹਾਂ ਨੇ ਦੱਸਿਆ ਕਿ ਮੰਗਲਵਾਰ ਨੂੰ ਦੇਰ ਰਾਤ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਅਤੇ ਭਾਰਤੀ ਸਜ਼ਾ ਜ਼ਾਬਤਾ ਦੀਆਂ ਵੱਖ-ਵੱਖ ਧਾਰਾਵਾਂ ਦੇ ਅਧੀਨ ਉਸ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਲੜਕੀ ਨੂੰ ਡਾਕਟਰੀ ਜਾਂਚ ਲਈ ਭੇਜ ਦਿੱਤਾ ਗਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਪਤਨੀ ਜਸ਼ੋਦਾਬੇਨ ਤੋਂ ਤਲਾਕ ਚਾਹੁੰਦੇ ਸਨ ਮੋਦੀ!
NEXT STORY