ਨਵੀਂ ਦਿੱਲੀ- ਆਮ ਆਦਮੀ ਲਈ ਰਾਹਤ ਦੀ ਖਬਰ ਹੈ। ਆਉਣ ਵਾਲੇ ਦਿਨਾਂ ’ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਅਤੇ ਕਟੌਤੀ ਸੰਭਵ ਹੈ। ਸੂਤਰਾਂ ਨੇ ਦੱਸਿਆ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ’ਚ 2 ਰੁਪਏ ਦੀ ਕਮੀ ਕੀਤੀ ਜਾ ਸਕਦੀ ਹੈ। ਨਵੀਂ ਕੀਮਤ 30 ਨਵੰਬਰ ਤੋਂ ਲਾਗੂ ਕੀਤੇ ਜਾਣ ਦੀ ਸੰਭਾਵਨਾ ਹੈ।
ਜੇਕਰ ਅਜਿਹਾ ਹੁੰਦਾ ਹੈ ਤਾਂ ਕੇਂਦਰ ’ਚ ਮੋਦੀ ਸਰਕਾਰ ਬਣਨ ਤੋਂ ਬਾਅਦ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ’ਚ ਇਹ 7ਵੀਂ ਕਟੌਤੀ ਹੋਵੇਗੀ। ਇਸ ਤੋਂ ਪਹਿਲਾਂ ਮਹੀਨੇ ਦੀ ਸ਼ੁਰੂਆਤ ’ਚ ਪੈਟਰੋਲ ਦੀ ਕੀਮਤ ’ਚ 2.41 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਕੀਤੀ ਗਈ ਜਦੋਂ ਕਿ ਡੀਜ਼ 2.25 ਰੁਪਏ ਪ੍ਰਤੀ ਲੀਟਰ ਸਸਤਾ ਹੋ ਗਿਆ ਸੀ। ਕਟੌਤੀ ਦੀ ਖਬਰ ਨੂੰ ਕੌਮਾਂਤਰੀ ਬਾਜ਼ਾਰ ’ਚ ਕੱਚੇ ਤੇਲ ਦੀ ਕੀਮਤ ’ਚ ਲਗਾਤਾਰ ਹੋ ਰਹੀ ਗਿਰਾਵਟ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।
ਫ੍ਰੀ ਵਾਈ-ਫਾਈ ਦੀ ਕਰਦੇ ਹੋ ਵਰਤੋਂ ਤਾਂ ਸਾਵਧਾਨ
NEXT STORY