ਨਵੀਂ ਦਿੱਲੀ- ਆਨਲਾਈਨ ਕਾਰੋਬਾਰ ਕਰਨ ਵਾਲੀ ਦੁਨੀਆ ਦੀ ਸਭ ਤੋਂ ਵੱਡੀ ਕੰਪਨੀ ਚੀਨ ਦੀ ਅਲੀਬਾਬਾ ਦੇ ਸੰਸਥਾਪਕ ਜੈਕ ਮਾ ਨੇ ਭਾਰਤ 'ਚ ਭਾਰੀ ਨਿਵੇਸ਼ ਦੀ ਇੱਛਾ ਜ਼ਾਹਰ ਕਰਦੇ ਹੋਏ ਕਿਹਾ ਕਿ ਦੋਹਾਂ ਦੇਸ਼ਾਂ ਦੇ ਕਾਰੋਬਾਰੀਆਂ ਦੇ ਲਈ ਨਾਲ ਮਿਲ ਕੇ ਕੰਮ ਕਰਨਾ ਦਾ ਇਹ ਚੰਗਾ ਸਮਾਂ ਹੈ। ਉਦਯੋਗ ਸੰਗਠਨ ਫਿੱਕੀ ਵੱਲੋਂ ਆਯੋਜਿਤ ਇਕ ਪ੍ਰੋਗਰਾਮ 'ਚ ਜੈਕ ਨੇ ਕਿਹਾ ਕਿ ਲੋਕਾਂ ਦੇ ਜੀਵਨ ਪੱਧਰ 'ਚ ਸੁਧਾਰ ਲਿਆਉਣ ਦੇ ਨਾਲ ਹੀ ਦੋਹਾਂ ਦੇਸ਼ਾਂ ਦੇ ਰਿਸ਼ਤਿਆਂ ਨੂੰ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ ਮੈਂ ਇੱਥੋਂ ਦੇ ਉੱਦਮੀਆਂ ਦੇ ਨਾਲ ਮਿਲ ਕੇ ਕੰਮ ਕਰਨ ਦਾ ਇਛੁੱਕ ਹਾਂ ਅਤੇ ਭਾਰਤ ਵਿਚ ਭਾਰੀ ਨਿਵੇਸ਼ ਕਰਨ ਦੇ ਲਈ ਵਚਨਬੱਧ ਹਾਂ।
ਉਨ੍ਹਾਂ ਨੇ ਕਿਹਾ ਕਿ ਸਤੰਬਰ 'ਚ ਦੁਨੀਆ ਦੀ ਸਭ ਤੋਂ ਵੱਡੇ 25 ਅਰਬ ਡਾਲਰ ਦੀ ਸ਼ੁਰੂਆਤੀ ਜਨਤਕ ਪੇਸ਼ਕਸ਼ (ਆਈ.ਪੀ.ਓ.) ਜਾਰੀ ਕਰਨ ਵਾਲੀ ਉਨ੍ਹਾਂ ਦੀ ਕੰਪਨੀ ਅਲੀਬਾਬਾ ਭਾਰਤ 'ਚ ਪਹਿਲੇ ਤੋਂ ਹੀ ਵੱਖ-ਵੱਖ ਤਰ੍ਹਾਂ ਦੇ ਕਾਰੋਬਾਰ ਕਰ ਰਹੀ ਹੈ। ਜੈਕ ਨੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੀ ਕੁਸ਼ਲ ਅਗਵਾਈ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਮੈਂ ਉਨ੍ਹਾਂ ਦੇ ਭਾਸ਼ਣ ਸੁਣੇ ਹਨ ਜੋ ਇਕ ਕਾਰੋਬਾਰੀ ਹੋਣ ਦੇ ਨਾਤੇ ਮੈਨੂੰ ਬਹੁਤ ਪ੍ਰਭਾਵਿਤ ਕਰਦੇ ਹਨ।
ਭਾਰਤੀਆਂ 'ਚ ਵਧ ਰਿਹੈ ਬੇਲੋੜੇ ਤੋਹਫਿਆਂ ਦੇ ਭੰਡਾਰਨ ਦਾ ਰਿਵਾਜ
NEXT STORY