ਅੰਮ੍ਰਿਤਸਰ (ਸੰਜੀਵ)-ਮਜੀਠਾ ਰੋਡ ਸਥਿਤ ਜਗਦੰਬੇ ਕਾਲੋਨੀ ਦੀ ਰਹਿਣ ਵਾਲੀ ਅਨੂੰ ਸ਼ਾਰਦਾ ਨੂੰ ਘਰੇਲੂ ਝਗੜੇ ਦੇ ਚਲਦਿਆਂ ਉਸਦੇ ਪਤੀ ਮਨਜੀਤ ਸਿੰਘ ਨੇ ਮੌਤ ਦੇ ਘਾਟ ਉਤਾਰ ਦਿੱਤਾ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਥਾਣਾ ਸਦਰ ਦੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਮ੍ਰਿਤਕਾ ਦੇ ਪਤੀ ਵਿਰੁੱਧ ਕਤਲ ਦਾ ਕੇਸ ਦਰਜ ਕਰਕੇ ਉਸਨੂੰ ਗ੍ਰਿਫਤਾਰ ਕਰਕੇ ਲਾਸ਼ ਪੋਸਟਮਾਰਟਮ ਲਈ ਭੇਜ ਦਿੱਤੀ ਹੈ। ਮ੍ਰਿਤਕਾ ਅਨੂੰ ਸ਼ਾਰਦਾ ਦੇ ਭਰਾ ਬਲਵਿੰਦਰ ਕੁਮਾਰ ਦਾ ਕਹਿਣਾ ਸੀ ਕਿ 16 ਸਾਲ ਪਹਿਲਾਂ ਉਸ ਦੀ ਭੈਣ ਦਾ ਵਿਆਹ ਮੁਲਜ਼ਮ ਮਨਜੀਤ ਸਿੰਘ ਨਾਲ ਹੋਇਆ ਸੀ, ਜਿਸ ਉਪਰੰਤ ਉਨ੍ਹਾਂ ਦੇ ਘਰ ਇਕ ਲੜਕੇ ਤੇ ਇਕ ਲੜਕੀ ਨੇ ਜਨਮ ਲਿਆ।
ਅਕਸਰ ਮਨਜੀਤ ਸਿੰਘ ਉਸ ਦੀ ਭੈਣ ਨੂੰ ਮਾਰਦਾ ਕੁੱਟਦਾ ਸੀ ਤੇ ਬੁੱਧਵਾਰ ਸਵੇਰੇ 4 ਵਜੇ ਦੇ ਕਰੀਬ ਉਨ੍ਹਾਂ ਨੂੰ ਫੋਨ 'ਤੇ ਸੂਚਿਤ ਕੀਤਾ ਗਿਆ ਕਿ ਉਨ੍ਹਾਂ ਦੀ ਭੈਣ ਛੱਤ ਤੋਂ ਡਿੱਗ ਗਈ ਹੈ। ਜਦੋਂ ਮੌਕੇ 'ਤੇ ਜਾ ਕੇ ਵੇਖਿਆ ਤਾਂ ਉਸ ਦੀ ਧੌਣ 'ਤੇ ਨਿਸ਼ਾਨ ਸਨ ਤੇ ਸਿਰ ਵਿਚ ਸੱਟਾਂ ਲੱਗੀਆਂ ਸਨ, ਜਿਸ ਨੂੰ ਵੇਖ ਕੇ ਇਹ ਸਪਸ਼ਟ ਹੋ ਗਿਆ ਕਿ ਮਨਜੀਤ ਸਿੰਘ ਨੇ ਉਸ ਦੀ ਭੈਣ ਨੂੰ ਮੌਤ ਦੇ ਘਾਟ ਉਤਾਰਿਆ ਹੈ। ਥਾਣਾ ਸਦਰ ਦੇ ਇੰਚਾਰਜ ਇੰਸਪੈਕਟਰ ਨੇ ਦੱਸਿਆ ਕਿ ਮੁਲਜ਼ਮ ਵਿਰੁੱਧ ਕੇਸ ਦਰਜ ਕਰਕੇ ਜਿੱਥੇ ਉਸਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ, ਉਥੇ ਹੀ ਵੀਰਵਾਰ ਨੂੰ ਮ੍ਰਿਤਕਾ ਦੀ ਪੋਸਟਮਾਰਟਮ ਰਿਪੋਰਟ ਆਉਣ ਉਪਰੰਤ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਖੇਤਾਂ 'ਚੋਂ ਨੌਜਵਾਨ ਲਾਸ਼ ਮਿਲਣ ਨਾਲ ਫੈਲੀ ਸਨਸਨੀ
NEXT STORY