ਪਟਿਆਲਾ : ਭਾਜਪਾ ਦੇ ਸੂਬਾ ਪ੍ਰਧਾਨ ਕਮਲ ਸ਼ਰਮਾ ਨੇ ਸਾਬਕਾ ਐਮ.ਪੀ. ਨਵਜੋਤ ਸਿੰਘ ਸਿੱਧੂ ਖਿਲਾਫ ਕੋਈ ਵੀ ਕਾਰਵਾਈ ਕਰਨ ਤੋਂ ਅਸਮਰੱਥਤਾ ਜਤਾਈ ਹੈ। ਉਨ੍ਹਾਂ ਦਾ ਤਰਕ ਹੈ ਕਿ ਕਿਸੇ ਕੌਮੀ ਨੇਤਾ ਖਿਲਾਫ ਸੂਬਾ ਪ੍ਰਧਾਨ ਕਾਰਵਾਈ ਨਹੀਂ ਕਰ ਸਕਦਾ ਹੈ। ਕਮਲ ਸ਼ਰਮਾ ਨੇ ਉਕਤ ਮਾਮਲੇ ਬਾਰੇ ਬੋਲਦੇ ਹੋਏ ਕਿਹਾ ਕਿ ਨਵਜੋਤ ਸਿੰਘ ਸਿੱਧੂ ਖਿਲਾਫ ਕਾਰਵਾਈ ਕਰਨਾ ਮੇਰੇ ਅਧਿਕਾਰ ਖੇਤਰ 'ਚ ਨਹੀਂ ਹੈ।
ਇਸ ਤੋਂ ਇਲਾਵਾ ਸਿੱਧੂ ਵਲੋਂ ਗੁਰਬਾਣੀ ਨਾਲ ਛੇੜਛਾੜ ਦੇ ਮਾਮਲੇ ਨੂੰ ਲੈ ਕੇ ਸ਼ਰਮਾ ਨੇ ਕੁੱਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ। ਇਥੇ ਜ਼ਿਕਰਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਵਲੋਂ ਗੁਰਬਾਣੀ ਨਾਲ ਛੇੜਛਾੜ ਮਾਮਲੇ ਵਿਚ ਸੂਬੇ ਭਰ ਵਿਚ ਸਿੱਖ ਜਥੇਬੰਦੀਆਂ ਵਲੋਂ ਭਾਰੀ ਰੋਸ ਪਾਇਆ ਜਾ ਰਿਹਾ ਹੈ ਜਿਸ ਕਰਕੇ ਸਿੱਧੂ ਖਿਲਾਫ ਪੂਰੇ ਸੂਬੇ ਭਰ 'ਚ ਪ੍ਰਦਰਸ਼ਨ ਹੋ ਰਹੇ ਹਨ।
ਘਰੇਲੂ ਝਗੜਾ ਇੰਨਾ ਵਧਿਆ ਕਿ ਪਤਨੀ ਉਤਾਰਤਾ ਮੌਤ ਦੇ ਘਾਟ
NEXT STORY