ਪਟਨਾ- ਪਟਨਾ ਦੇ ਬੁਦਘਾ ਖੇਤਰ ਤੋਂ ਪੁਲਸ ਨੇ ਇਕ ਅਜਿਹੇ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ਨੇ ਆਪਣੀ ਹੀ 14 ਸਾਲ ਦੀ ਬੇਟੀ ਨਾਲ ਕਥਿਤ ਤੌਰ 'ਤੇ ਰੇਪ ਦੀ ਕੋਸ਼ਿਸ਼ ਕੀਤੀ ਅਤੇ ਉਸ ਨਾਲ ਛੇੜਛਾੜ ਕੀਤੀ। ਦੋਸ਼ੀ ਰਿਕਸ਼ਾ ਚਲਾਉਂਦਾ ਹੈ। ਪੁਲਸ ਨੇ ਦੱਸਿਆ ਕਿ ਪੀੜਤਾ ਦਾ ਦੋਸ਼ ਹੈ ਕਿ ਉਸ ਦਾ ਪਿਤਾ ਕਰਮਵੀਰ ਸਿੰਘ ਲਗਾਤਾਰ ਉਸ ਦੇ ਨਾਲ ਛੇੜਛਾੜ ਕਰਦਾ ਸੀ ਅਤੇ ਰੇਪ ਕਰਨ ਦੀ ਕੋਸ਼ਿਸ਼ ਕਰਦਾ ਸੀ। ਪੀੜਤਾ ਦਾ ਦੋਸ਼ ਹੈ ਕਿ ਸੋਮਵਾਰ ਨੂੰ ਇਕ ਵਾਰ ਫਿਰ ਦੋਸ਼ੀ ਨੇ ਪੀੜਤਾ ਨਾਲ ਰੇਪ ਕਰਨ ਦੀ ਕੋਸ਼ਿਸ਼ ਕੀਤੀ, ਜਦੋਂ ਪੀੜਤਾ ਨੇ ਇਸ ਦਾ ਵਿਰੋਧ ਕੀਤਾ ਤਾਂ ਉਸ ਨੇ ਚਾਕੂ ਨਾਲ ਵਾਰ ਕਰ ਦਿੱਤਾ। ਕਿਸੇ ਤਰ੍ਹਾਂ ਪੀੜਤਾ ਸਥਾਨਕ ਲੋਕਾਂ ਦੀ ਮਦਦ ਨਾਲ ਥਾਣੇ ਪਹੁੰਚੀ ਅਤੇ ਇਸ ਦੀ ਸ਼ਿਕਾਇਤ ਕੀਤੀ। ਪੀੜਤਾ ਦੀ ਮਾਂ ਦਾ ਕਹਿਣਾ ਹੈ ਕਿ ਛੇ ਮਹੀਨੇ ਤੋਂ ਉਸ ਦਾ ਪਤੀ ਆਪਣੀ ਬੇਟੀ ਦੇ ਨਾਲ ਰੇਪ ਦੀ ਕੋਸ਼ਿਸ਼ ਕਰ ਰਿਹਾ ਹੈ। ਉਸ ਦਾ ਕਹਿਣਾ ਹੈ ਕਿ ਜਦੋਂ ਉਹ ਕੰਮ ਕਰਨ ਜਾਂਦੀ ਹੈ, ਬੇਟੀ ਘਰ 'ਚ ਇਕੱਲੀ ਹੁੰਦੀ ਹੈ। ਪੀੜਤਾ ਦੇ ਬਿਆਨ ਦੇ ਆਧਾਰ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਸ ਆਪਣੀ ਅਗਲੀ ਕਾਰਵਾਈ ਕਰ ਰਹੀ ਹੈ।
ਆਈਫੋਨ ਯੂਜ਼ਰਸ ਨੂੰ ਲੁਭਾਉਣ 'ਚ ਲੱਗਾ ਬਲੈਕਬੇਰੀ
NEXT STORY