ਅੰਮ੍ਰਿਤਸਰ- ਭਾਰਤ ਦਾ ਸਭ ਤੋਂ ਪਿਆਰਾ ਸਮਾਰਕ ਤਾਜ ਮਹੱਲ ਪ੍ਰਦੂਸ਼ਣ ਕਾਰਨ ਪੀਲਾ ਪੈ ਰਿਹਾ ਹੈ। ਜਿਸ ਨੂੰ ਦੇਖਦੇ ਹੋਏ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੀ ਸ੍ਰੀ ਹਰਿਮੰਦਰ ਸਾਹਿਬ ਦੀ ਸੋਨੇ ਦੀ ਚਮਕ ਨੂੰ ਬਰਕਰਾਰ ਰੱਖਣ ਲਈ ਜਾਗ ਗਿਆ ਹੈ। ਪ੍ਰਦੂਸ਼ਣ ਕਾਰਨ ਸ੍ਰੀ ਹਰਿਮੰਦਰ ਸਾਹਿਬ ਦੇ ਸੋਨੇ ਦੀ ਚਮਕ ਵੀ ਫਿੱਕੀ ਪੈ ਰਹੀ ਹੈ। ਜਿਸ ਦਾ ਕਾਰਨ ਉ¤ਚ ਪੱਧਰੀ ਹੋਟਲਾਂ ਅਤੇ ਉਦਯੋਗਿਕ ਇਕਾਈਆਂ ਨੂੰ ਦੱਸਿਆ ਜਾ ਰਿਹਾ ਹੈ। ਹਾਲਾਂਕਿ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀ. ਪੀ. ਸੀ. ਬੀ.) ਦੀਆਂ ਸਿਫਾਰਿਸ਼ਾਂ ਨੂੰ ਪੂਰੀ ਤਰ੍ਹਾਂ ਲਾਗੂ ਕੀਤਾ ਜਾ ਰਿਹਾ ਹੈ ਅਤੇ ਚਾਰੇ ਪਾਸਿਓਂ ਪ੍ਰਦੂਸ਼ਣ ਦੀ ਜਾਂਚ ਕਰਨ ਲਈ ਕਿਹਾ ਗਿਆ ਹੈ।
ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਕਾਰਜਕਾਰੀ ਇੰਜੀਨੀਅਰ ਕੁਲਦੀਪ ਸਿੰਘ ਨੇ ਇਕ ਅੰਗਰੇਜ਼ੀ ਨਿਊਜ਼ ਚੈਨਲ ਨੂੰ ਦੱਸਿਆ ਕਿ ਸ੍ਰੀ ਹਰਿਮੰਦਰ ਸਾਹਿਬ ਦੀ ਸੋਨੇ ਦੀ ਚਮਕ ਨੂੰ ਬਰਕਰਾਰ ਰੱਖਣ ਲਈ 100 ਕਰੋੜ ਦੀ ਕੀਮਤ ਲੱਗਣੀ ਹੈ। ਉਨ੍ਹਾਂ ਨੇ ਕਿਹਾ ਕਿ ਅੰਮ੍ਰਿਤਸਰ ਨਗਰ ਨਿਗਮ ਨੇ 27.5 ਲੱਖ ਦਾ ਆਪਣਾ ਹਿੱਸਾ ਜਮ੍ਹਾ ਕਰਵਾ ਦਿੱਤਾ ਹੈ ਜਦੋਂ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐ¤ਸ. ਜੀ. ਪੀ. ਸੀ.) ਤੋਂ 27.5 ਲੱਖ ਰੁਪਏ ਅਤੇ ਕੇਂਦਰ ਤੋਂ 55 ਲੱਖ ਰੁਪਏ ਪ੍ਰਾਪਤ ਕੀਤੇ ਗਏ ਹਨ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਕਿਹਾ ਕਿ ਰਿਫਾਇਨਰੀ ਇਕਾਈਆਂ ਕੋਲਾ ਭੱਠੀਆਂ ਦੀ ਵਰਤੋਂ ਬੰਦ ਕਰਨ ਅਤੇ ਗੈਸ ਸੰਚਾਲਤ ਭੱਠੀਆਂ ਦੀ ਵਰਤੋਂ ਕਰਨ। ਸ੍ਰੀ ਹਰਿਮੰਦਰ ਸਾਹਿਬ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਸਕੈਨਰ ਲਗਾਏ ਜਾਣਗੇ।
ਮੇਰਾ ਕੋਈ ਕੁਝ ਨਹੀਂ ਕਰ ਸਕਦਾ, 'ਮੈਨੂੰੰ ਸੱਤਾਧਾਰੀ ਜਾਣਦੇ ਨੇ' (ਵੀਡੀਓ)
NEXT STORY