ਬਟਾਲਾ (ਬੇਰੀ, ਵਿਪਨ, ਅਸ਼ਵਨੀ)- ਇਥੋਂ ਦੇ ਨਜ਼ਦੀਕੀ ਪਿੰਡ ਹਰਦੋਝੰਡੇ ਵਿਖੇ ਸਥਿਤ ਇਕ ਗੈਸ ਏਜੰਸੀ ਦੇ ਗੋਦਾਮ ਵਿਚ ਚੋਰਾਂ ਵਲੋਂ ਕੰਧਾਂ ਪਾੜਦਿਆਂ 33 ਘਰੇਲੂ ਗੈਸ ਸਿਲੰਡਰ ਚੋਰੀ ਕਰਕੇ ਫਰਾਰ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ਿਵਮ ਇੰਡੀਅਨ ਗੈਸ ਏਜੰਸੀ ਦੇ ਮੈਨੇਜਰ ਸੰਜੀਵ ਕੁਮਾਰ ਤੇ ਕੁਲਦੀਪ ਸਿੰਘ ਨੇ ਸਾਂਝੇ ਤੌਰ 'ਤੇ ਦੱਸਿਆ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਬੀਤੀ ਰਾਤ ਵੀ ਉਹ ਗੈਸ ਏਜੰਸੀ ਵਾਲਾ ਗੋਦਾਮ ਬੰਦ ਕਰਕੇ ਘਰ ਚਲੇ ਗਏ ਸਨ ਅਤੇ ਵੀਰਵਾਰ ਦੀ ਸਵੇਰੇ ਜਦੋਂ ਸਵੇਰੇ ਆਏ ਤਾਂ ਗੋਦਾਮ ਦੇ ਤਾਲੇ ਟੁੱਟੇ ਪਏ ਸਨ।
ਮੈਨੇਜਰ ਨੇ ਅੱਗੇ ਦੱਸਿਆ ਕਿ ਗੋਦਾਮ ਦੇ ਅੰਦਰ ਗਏ ਤਾਂ ਦੇਖਿਆ ਕਿ ਚੋਰਾਂ ਨੇ ਗੋਦਾਮ ਦੀ ਕੰਧ ਪਾੜੀ ਹੋਈ ਹੈ ਅਤੇ ਗੋਦਾਮ ਅੰਦਰੋਂ ਚੋਰ 33 ਘਰੇਲੂ ਵਰਤੋਂ ਵਾਲੇ ਗੈਸ ਸਿਲੰਡਰ ਚੋਰੀ ਕਰਕੇ ਲੈ ਜਾ ਚੁੱਕੇ ਸਨ। ਉਸ ਦੱਸਿਆ ਕਿ ਇਸ ਤੋਂ ਬਾਅਦ ਪੁਲਸ ਨੂੰ ਸੂਚਿਤ ਕੀਤਾ ਗਿਆ ਜਿਨ੍ਹਾਂ ਨੇ ਮੌਕੇ 'ਤੇ ਆਣ ਕੇ ਮਾਮਲੇ ਦੀ ਜਾਂਚ ਕੀਤੀ। ਮੈਨੇਜਰ ਸੰਜੀਵ ਕੁਮਾਰ ਨੇ ਅੱਗੇ ਦੱਸਿਆ ਕਿ ਚੋਰਾਂ ਨੇ ਚਾਰਦੀਵਾਰੀ ਵਾਲੀ ਕੰਧ ਅਤੇ ਗੋਦਾਮ ਵਾਲੀ ਕੰਧ ਪਾੜ ਕੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਦਰ ਦੇ ਐੱਸ. ਐੱਚ. ਓ. ਅਵਤਾਰ ਸਿੰਘ ਕੰਗ ਨੇ ਪੁਲਸ ਪਾਰਟੀ ਸਮੇਤ ਮੌਕੇ 'ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲੈਣ ਉਪਰੰਤ ਅਣਪਛਾਤੇ ਚੋਰਾਂ ਵਲੋਂ ਕੇਸ ਦਰਜ ਕਰ ਲਿਆ ਹੈ।
ਸ਼ੁੱਕਰਵਾਰ ਨੂੰ ਹਾਈ ਕੋਰਟ 'ਚ ਪੇਸ਼ ਹੋਵੇਗਾ ਰਾਮਪਾਲ
NEXT STORY