ਬਟਾਲਾ (ਬੇਰੀ)- ਇਥੋਂ ਦੇ ਨਜ਼ਦੀਕੀ ਪਿੰਡ ਤਲਵੰਡੀ ਝਿਊਰਾਂ ਵਿਖੇ ਚੋਰਾਂ ਨੇ ਘਰ ਦੇ ਤਾਲੇ ਤੋੜਦਿਆਂ 35 ਹਜ਼ਾਰ ਰੁਪਏ ਨਗਦੀ ਅਤੇ ਗਹਿਣੇ ਲੈ ਕੇ ਫਰਾਰ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਘਰ ਦੇ ਮਾਲਕ ਜਗੀਰ ਸਿੰਘ ਪੁੱਤਰ ਪੂਰਨ ਸਿੰਘ ਵਾਸੀ ਤਲਵੰਡੀ ਝਿਊਰਾਂ ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ਸਮੇਤ ਆਪਣੀ ਲੜਕੀ ਨੂੰ ਮਿਲਣ ਲਈ ਗਿਆ ਸੀ ਅਤੇ ਅਗਲੇ ਦਿਨ ਜਦੋਂ ਉਹ ਵਾਪਸ ਆਏ ਤਾਂ ਦੇਖਿਆ ਕਿ ਘਰ ਦੇ ਤਾਲੇ ਟੁੱਟੇ ਪਏ ਹਨ ਤੇ ਕਮਰਿਆਂ ਅੰਦਰ ਸਾਮਾਨ ਖਿੱਲਰਿਆ ਪਿਆ ਹੈ। ਜਗੀਰ ਸਿੰਘ ਨੇ ਦੱਸਿਆ ਕਿ ਚੋਰ ਘਰ ਵਿਚ ਪਈ 35 ਹਜ਼ਾਰ ਰੁਪਏ ਨਗਦੀ ਅਤੇ ਸੋਨੇ ਦੇ ਗਹਿਣੇ ਜਿਸ ਵਿਚ ਜਨਾਨਾਂ ਮੁੰਦਰੀਆਂ ਅਤੇ ਕਾਂਟੇ ਸ਼ਾਮਲ ਹਨ, ਚੋਰੀ ਕਰਕੇ ਲੈ ਜਾ ਚੁੱਕੇ ਸਨ। ਉਸ ਦੱਸਿਆ ਕਿ ਇਸ ਸਬੰਧੀ ਪੁਲਸ ਨੂੰ ਸੂਚਨਾ ਦੇ ਦਿੱਤੀ ਗਈ ਹੈ।
ਚੋਰਾਂ ਨੇ ਗੈਸ ਏਜੰਸੀ ਦੇ ਗੋਦਾਮ ਦੀਆਂ ਪਾੜੀਆਂ ਕੰਧਾਂ, 33 ਗੈਸ ਸਿਲੰਡਰ ਲੈ ਉੱਡੇ
NEXT STORY