ਮੈਲਬੌਰਨ (ਮਨਦੀਪ ਸਿੰਘ ਸੈਣੀ)- ਆਸਟ੍ਰੇਲੀਅਨ ਕਬੱਡੀ ਫੈਡਰੇਸ਼ਨ ਦੀ ਸਰਪ੍ਰਸਤੀ ਹੇਠ ਮੈਲਬੌਰਨ ਕਬੱਡੀ ਅਕੈਡਮੀ ਵਲੋਂ ਮਿਲ ਪਾਰਕ ਇਲਾਕੇ 'ਚ 30 ਨਵੰਬਰ ਨੂੰ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ।ਇਸ ਟੂਰਨਾਮੈਂਟ 'ਚ ਆਸਟ੍ਰੇਲੀਆ ਤੇ ਨਿਊਜ਼ੀਲੈਂਡ ਤੋਂ 11 ਟੀਮਾਂ ਹਿੱਸਾ ਲੈ ਰਹੀਆਂ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਕੁਲਦੀਪ ਬਾਸੀ ਤੇ ਸਕੱਤਰ ਸਰਬਜੋਤ ਸਿੰਘ ਢਿੱਲੋਂ ਨੇ ਦੱਸਿਆ ਕਿ ਟੂਰਨਾਮੈਂਟ ਦੀਆਂ ਸਭ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਆਸਟ੍ਰੇਲੀਆ ਦੇ ਸਮੂਹ ਖੇਡ ਕਲੱਬਾਂ ਤੇ ਖੇਡ ਪ੍ਰੇਮੀਆਂ ਨੂੰ ਇਸ ਟੂਰਨਾਮੈਂਟ 'ਚ ਸ਼ਾਮਲ ਹੋਣ ਦਾ ਖੁੱਲ੍ਹਾ ਸੱਦਾ ਦਿੱਤਾ ਗਿਆ ਹੈ। ਇਸ ਟੂਰਨਾਮੈਂਟ 'ਚ ਕਬੱਡੀ ਤੋਂ ਇਲਾਵਾ ਵਾਲੀਬਾਲ, ਦਸਤਾਰ ਮੁਕਾਬਲੇ, ਬੱਚਿਆਂ ਦੀਆਂ ਖੇਡਾਂ ਵੀ ਕਰਵਾਈਆਂ ਜਾਣਗੀਆਂ। ਇਸ ਟੂਰਨਾਮੈਂਟ 'ਚ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੀ ਟੀਮ ਨੂੰ 3500 ਡਾਲਰ, ਦੂਜਾ ਸਥਾਨ ਪ੍ਰਾਪਤ ਕਰਨ ਵਾਲੀ ਟੀਮ ਨੂੰ 2500 ਡਾਲਰ ਅਤੇ ਭਾਗ ਲੈਣ ਵਾਲੀ ਹਰ ਟੀਮ ਨੂੰ 1500 ਡਾਲਰ ਇਨਾਮ ਵਜੋਂ ਦਿੱਤੇ ਜਾਣਗੇ। ਮੈਚਾਂ ਦੀ ਕੁਮੈਂਟਰੀ ਚਰਨਾਮਤ ਸਿੰਘ, ਰਣਜੀਤ ਖੈੜਾ, ਰੋਜ਼ੀ ਖਹਿਰਾ ਤੇ ਸੱਤਾ ਨਿਊਜ਼ੀਲੈਂਡ ਵਲੋਂ ਕੀਤੀ ਜਾਵੇਗੀ।ਇਸ ਮੌਕੇ ਗਿੱਧੇ- ਭੰਗੜੇ ਤੋਂ ਇਲਾਵਾ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਜਾਵੇਗਾ।
ਭੋਪਾਲ ਗੈਸ ਤ੍ਰਾਸਦੀ 'ਚ ਆਇਆ ਨਵਾਂ ਮੋੜ
NEXT STORY