ਮੈਲਬੌਰਨ (ਮਨਦੀਪ ਸਿੰਘ ਸੈਣੀ)- ਆਸਟ੍ਰੇਲੀਆ ਦੀਆਂ ਸਿੱਖ ਸੰਗਤਾਂ ਵਲੋਂ ਨਜ਼ਰਬੰਦ ਸਿੰਘਾਂ ਦੀ ਰਿਹਾਈ ਲਈ ਭੁੱਖ ਹੜਤਾਲ 'ਤੇ ਬੈਠੇ ਭਾਈ ਗੁਰਬਖਸ਼ ਸਿੰਘ ਖਾਲਸਾ ਵਲੋਂ ਚਲਾਏ ਜਾ ਰਹੇ ਮੋਰਚੇ ਦੀ ਪੁਰਜ਼ੋਰ ਹਮਾਇਤ ਕੀਤੀ ਜਾ ਰਹੀ ਹੈ।ਇਸ ਸਬੰਧੀ ਮੈਲਬੌਰਨ ਦੇ ਗੁਰਦੁਆਰਾ ਸਿੰਘ ਸਭਾ ਕਰੇਗੀਬਰਨ ਦੇ ਪ੍ਰਧਾਨ ਪਰਮਜੀਤ ਸਿੰਘ ਗਰੇਵਾਲ ਨੇ ਦੱਸਿਆ ਕਿ ਭਾਰਤ ਅਤੇ ਪੰਜਾਬ ਸਰਕਾਰ ਆਪਣੇ ਨਾਦਰਸ਼ਾਹੀ ਰਵੱਈਏ ਕਾਰਨ ਸਿੱਖਾਂ ਨਾਲ ਧੱਕੇਸ਼ਾਹੀ ਕਰ ਰਹੀ ਹੈ। ਉਨ੍ਹਾਂ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਕੋਈ ਵੀ ਕਾਨੂੰਨ ਸਜ਼ਾ ਪੂਰੀ ਕਰਨ ਦੇ ਬਾਵਜੂਦ ਨਜ਼ਰਬੰਦੀ ਦੀ ਇਜਾਜ਼ਤ ਨਹੀਂ ਦਿੰਦਾ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਜਥੇਦਾਰ ਅਕਾਲ ਤਖਤ ਸਾਹਿਬ ਦੇ ਕਹਿਣ 'ਤੇ ਭਾਈ ਖਾਲਸਾ ਵਲੋਂ ਮਰਨ ਵਰਤ ਖਤਮ ਕੀਤਾ ਗਿਆ ਸੀ ਪਰ ਲੰਮਾਂ ਸਮਾਂ ਬੀਤਣ ਦੇ ਬਾਵਜੂਦ ਸਿੰਘਾਂ ਦੀ ਰਿਹਾਈ ਨਾ ਹੋ ਸਕੀ, ਜਿਸ ਕਾਰਨ ਭਾਈ ਗੁਰਬਖਸ਼ ਨੂੰ ਦੁਬਾਰਾ ਸੰਘਰਸ਼ ਸ਼ੁਰੂ ਕਰਨਾ ਪਿਆ।
ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਕਰੇਗੀਬਰਨ ਅਤੇ ਸਮੂਹ ਸਿੱਖ ਸੰਗਤਾਂ ਨੇ ਜਥੇਦਾਰ ਅਕਾਲ ਤਖਤ ਅਤੇ ਸ਼੍ਰੋਮਣੀ ਕਮੇਟੀ ਨੂੰ ਇਸ ਮਾਮਲੇ 'ਚ ਦਖਲ ਦੇਣ ਦੀ ਅਪੀਲ ਕੀਤੀ।
ਸੰਨੀ ਲਿਓਨ ਇਕ ਦੇਸੀ ਉਮੀਦਵਾਰ ਦੇ ਜੜ੍ਹੀਂ ਬੈਠੀ
NEXT STORY